Breaking NewsD5 specialNewsPress ReleasePunjabTop News
OP Soni ਵੱਲੋਂ ਫ਼ਤਿਹਗੜ੍ਹ ਸਾਹਿਬ ਤੇ ਖਰੜ ਹਸਪਤਾਲ ਦਾ ਕੰਮ ਮੁਕੰਮਲ ਕਰਨ ਲਈ ਸਮਾਂ ਤੈਅ
ਉਪ ਮੁੱਖ ਮੰਤਰੀ OP Soni ਨੇ ਸਿਹਤ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਸ੍ਰੀ OP Soni ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਖਰੜ ਵਿੱਚ ਬਣਾਏ ਜਾ ਰਹੇ ਜੱਚਾ-ਬੱਚਾ ਹਸਪਤਾਲ ਅਤੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਹਸਪਤਾਲ ਦਾ ਕੰਮ ਅਗਲੇ ਮਹੀਨੇ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ Soni, ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਹੈ, ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ ਦੇ ਸਾਰੇ ਅਹਿਮ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਹ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ Charanjit Singh Channi ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਲਈ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਵਾਸਤੇ ਆਖਦਿਆਂ ਸ੍ਰੀ Soni ਨੇ ਵਿਭਾਗ ਵੱਲੋਂ ਚਲਾਏ ਗਏ ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਟੀਚਿਆਂ ਦੀ ਪ੍ਰਾਪਤੀ ਲਈ ਸਮੇਂ ਨਾਲ ਮਿਲ ਕੇ ਚੱਲਣ ਲਈ ਕਿਹਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਲਈ ਕੰਮ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਦੀ ਗੁਣਵੱਤਾ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਅਤੇ ਦੇਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਦੇ ਸਕੱਤਰ ਵਿਕਾਸ ਗਰਗ, ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ Kumar Rahul, ਐਮ.ਡੀ. ਪੀ.ਐਚ.ਐਸ.ਸੀ. Bhupinder Singh, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ Dr. Andesh Kang, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) Dr. OM Prakash Gojra ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.