EntertainmentInternationalTop News

ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਦੁਬਈ ਏਅਰਪੋਰਟ ‘ਤੇ ਗ੍ਰਿਫਤਾਰ

ਦੁਬਈ: ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਦੁਬਈ ਏਅਰਪੋਰਟ ‘ਤੇ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਦੀ ਸ਼ਿਕਾਇਤ ਤੋਂ ਬਾਅਦ ਕੀਤਾ ਗਿਆ ਹੈ, ਜਿਸ ‘ਚ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਜਹਾਜ਼ ‘ਚ ਸਵਾਰ ਹੋਣ ਤੋਂ ਰੋਕਿਆ ਗਿਆ ਅਤੇ ਬਾਅਦ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੰਯੁਕਤ ਅਰਬ ਅਮੀਰਾਤ ਵਿੱਚ ਠਹਿਰਣ ਦੌਰਾਨ ਬੁਰਜ ਦੁਬਈ ਪੁਲਿਸ ਸਟੇਸ਼ਨ ਵਿੱਚ ਨਜ਼ਰਬੰਦ ਕੀਤਾ ਗਿਆ। ਗਾਇਕ ਉੱਥੇ ਵੱਖ-ਵੱਖ ਸੰਗੀਤਕ ਪ੍ਰੋਗਰਾਮਾਂ ਵਿੱਚ ਪਰਫਾਰਮ ਕਰਨ ਲਈ ਗਿਆ ਹੋਇਆ ਸੀ। ਇਸ ਦੌਰਾਨ ਰਾਹਤ ਆਪਣੇ ਸਾਬਕਾ ਮੈਨੇਜਰ ਨਾਲ ਤਣਾਅ ਕਾਰਨ ਪ੍ਰੇਸ਼ਾਨੀ ਵਿਚ ਰਹੀ। ਸਲਮਾਨ ਅਹਿਮਦ ਨੇ ਰਾਹਤ ਫਤਿਹ ਅਲੀ ਖਾਨ ਦੇ ਖਿਲਾਫ ਦੁਬਈ ਅਤੇ ਹੋਰ ਸ਼ਹਿਰਾਂ ਵਿੱਚ ਕਾਨੂੰਨੀ ਕੇਸ ਦਰਜ ਕਰਵਾਏ ਹਨ।

ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਸੁਪਰੀਮ ਕੋਰਟ ‘ਚ ਸੁਣਵਾਈ: ਹਰਿਆਣਾ ਸਰਕਾਰ ਨੇ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਮੰਗਿਆ; ਸੁਣਵਾਈ 24 ਤਰੀਕ ਤੱਕ ਮੁਲਤਵੀ

ਰਾਹਤ ਇੱਕ ਮਸ਼ਹੂਰ ਗਾਇਕ ਹੈ ਜਿਸਦੀ ਦੁਨੀਆ ਭਰ ਵਿੱਚ ਬਹੁਤ ਵੱਡੀ ਫੈਨ ਫਾਲੋਇੰਗ ਹੈ। ਉਸਨੇ ਭਾਰਤ ਵਿੱਚ ਰਹਿੰਦਿਆਂ ਵੀ ਆਪਣਾ ਬਹੁਤ ਨਾਮ ਕਮਾਇਆ। ਬਾਲੀਵੁੱਡ ‘ਚ ਉਨ੍ਹਾਂ ਦੇ ਨਾਂ ‘ਤੇ ਕਈ ਗੀਤ ਹਨ, ਜੋ ਅੱਜ ਵੀ ਲੋਕਾਂ ‘ਚ ਕਾਫੀ ਮਸ਼ਹੂਰ ਹਨ। ਇਸ ਤੋਂ ਪਹਿਲਾਂ ਰਾਹਤ ਉਸ ਸਮੇਂ ਸੁਰਖੀਆਂ ‘ਚ ਸੀ ਜਦੋਂ ਉਨ੍ਹਾਂ ਦਾ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਉਨ੍ਹਾਂ ਨੂੰ ਆਪਣੇ ਨਿੱਜੀ ਕਰਮਚਾਰੀ ‘ਤੇ ਹਿੰਸਕ ਹਮਲਾ ਕਰਦੇ ਦਿਖਾਇਆ ਗਿਆ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਗਾਇਕ ਨੂੰ ਕਾਫੀ ਟ੍ਰੋਲਸ ਦਾ ਸਾਹਮਣਾ ਕਰਨਾ ਪਿਆ। ਬਾਅਦ ‘ਚ ਰਾਹਤ ਦਾ ਇਕ ਹੋਰ ਵੀਡੀਓ ਵਾਇਰਲ ਹੋਇਆ, ਜਿਸ ‘ਚ ਉਹ ਮੁਆਫੀ ਮੰਗਦੇ ਨਜ਼ਰ ਆਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button