IndiaPress ReleaseTop News

ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ ( ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਬਿਨਾ ਦੇਰੀ ਦੇ ਕਰਵਾਈਆਂ ਜਾਣ। ਡਾ: ਸਾਹਨੀ ਨੇ ਦੱਸਿਆ ਕਿ ਚੁਣੀ ਹੋਈ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਖਤਮ ਹੋ ਚੁੱਕਾ ਹੈ ਅਤੇ ਸਿੰਡੀਕੇਟ ਦਾ ਕਾਰਜਕਾਲ ਵੀ 31 ਦਸੰਬਰ 2024 ਨੂੰ ਖਤਮ ਹੋ ਗਿਆ ਹੈ।

ਸਜਾਏ ਗਏ ਨਗਰ ਕੀਰਤਨ ‘ਚ ਵਾੜੀ ਤੇਜ਼ ਰਫਤਾਰ ਕਾਰ, 4 ਲੋਕ ਜ਼ਖਮੀ

ਡਾ: ਸਾਹਨੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਯੂਨੀਵਰਸਿਟੀ ਬਿਨਾਂ ਕਿਸੇ ਬੋਰਡ ਆਫ਼ ਗਵਰਨਰ ਦੇ ਚੱਲ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਪਿਛਲੇ ਦੋ ਮਹੀਨਿਆਂ ਦੇ ਵੱਧ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ | ਡਾ: ਸਾਹਨੀ ਨੇ ਦੁਹਰਾਇਆ ਕਿ ਪੰਜਾਬ ਯੂਨੀਵਰਸਿਟੀ ਦਾ ਢਾਂਚਾ, ਜਿਸ ਵਿੱਚ ਪੰਜਾਬ ਇੱਕ ਮਹੱਤਵਪੂਰਨ ਹਿੱਸੇਦਾਰ ਹੈ, ਨੂੰ ਬਦਲਿਆ ਨਹੀਂ ਜਾਣਾ ਚਾਹੀਦਾ, ਜਿਵੇਂ ਕਿ ਸਿੱਖਿਆ ਮੰਤਰੀ ਨੇ 3 ਅਗਸਤ, 2024 ਨੂੰ ਸੰਸਦ ਵਿੱਚ ਪਹਿਲਾਂ ਹੀ ਭਰੋਸਾ ਦਿੱਤਾ ਸੀ।

0393 001 page 0001 0393 001 page 0002

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button