NewsPunjab

Paramjit Singh Bhiora: ਸਾਬਕਾ ਮੁੱਖ ਮੰਤਰੀ ਦੇ ਕਾਤਲ ਪਰਮਜੀਤ ਸਿੰਘ ਭਿਓਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾਂ

Paramjit Singh Bhiora: ਸਾਬਕਾ ਮੁੱਖ ਮੰਤਰੀ ਪੰਜਾਬ ਬੇਅਤ ਸਿੰਘ ਕਤਲਕਾਂਡ ਦੇ ਮੁੱਖ ਦੋਸ਼ੀਆਂ ਵਿਚੋ ਇਕ ਪਰਮਜੀਤ ਸਿੰਘ ਭਿਓਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਪਰਮਜੀਤ ਸਿੰਘ ਭਿਓਰਾ ਵੱਲੋਂ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਅਰਜ਼ੀ ਲਗਾਈ ਗਈ ਸੀ। ਪਰ ਹਾਈਕੋਰਟ ਨੇ ਇਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

ਮਨਪ੍ਰੀਤ ਬਾਦਲ ਬਾਰੇ ਵੱਡੀ ਅਪਡੇਟ, ਦੇਖਦੀ ਰਹਿ ਗਈ ਵਿਜੀਲੈਂਸ| D5 Channel Punjabi

ਪਰਮਜੀਤ ਸਿੰਘ ਭਿਓਰਾ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ ‘ਚ ਹੋਣਾ ਹੈ। ਤੁਹਾਨੂੰ ਦੱਸ ਦਈਏ ਕੀ ਪਰਮਜੀਤ ਸਿੰਘ ਭਿਓਰਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ। ਇਸ ਸਮੇਂ ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਬੰਦ ਹੈ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button