Parkash Singh Badal ਨੇ Majithia ‘ਤੇ FIR ਦਰਜ ਹੋਣ ਨੂੰ ਦੱਸਿਆ ਸਾਜਿਸ਼, ‘ਮੈਨੂੰ ਲੈ ਜਾਓ, ਮੈਂ ਤਿਆਰ
ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਡਰੱਗਸ ਮਾਮਲੇ ‘ਚ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਨੂੰ ਸਰਕਾਰ ਦੀ ਸਾਜਿਸ਼ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਲਈ 3 ਡੀਜੀਪੀ ਬਦਲੇ ਤਾਂ ਕਿ ਬਾਦਲਾਂ ਅਤੇ ਮਜੀਠੀਆ ਨੂੰ ਫੜਕੇ ਅੰਦਰ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਮੈਨੂੰ ਲੈ ਜਾਓ, ਮੈਂ ਤਿਆਰ ਹਾਂ।
ਬੇਅਦਬੀ ਬਾਰੇ ਸਿੱਖ ਆਗੂਆਂ ਦਾ ਵੱਡਾ ਫੈਸਲਾ, ਸਰਕਾਰ ਲਈ ਨਵੀਂ ਮੁਸੀਬਤ ! ਬੇਅਦਬੀ ਕਰਨ ਵਾਲਿਆਂ ਦੀ ਨਹੀਂ ਖ਼ੈਰ !
ਬਾਦਲ ਨੇ ਕਿਹਾ ਕਿ ਸਰਕਾਰ ਨੇ ਹਰ ਤਰੀਕੇ ਨਾਲ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ ਨਹੀਂ ਪਤਾ ਕਿ ਸਰਕਾਰਾਂ ਦਾ ਮਤਲਬ ਕੀ ਹੁੰਦਾ ਹੈ। ਸਰਕਾਰ ਦਾ ਕੰਮ ਬਦਲਾਖੋਰੀ ਨਹੀਂ ਸਗੋਂ ਲੋਕਾਂ ਦੀ ਸੇਵਾ ਕਰਨਾ ਹੁੰਦਾ ਹੈ। ਜੇਕਰ ਕੋਈ ਸਰਕਾਰ ਅਜਿਹਾ ਕਰਦੀ ਹੈ ਤਾਂ ਉਸਨੂੰ ਇਸਦਾ ਖਾਮਿਆਜ਼ਾ ਵੀ ਭੁਗਤਣਾ ਪੈਂਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.