Breaking NewsD5 specialIndiaNewsPoliticsPunjab

SIT ਅੱਗੇ ਪੇਸ਼ ਹੋਏ Parkash Singh Badal, ਸੁਣੋ ਬਾਦਲ ਦੀ ਜ਼ੁਬਾਨੀ ਸਵਾਲ ਤੇ ਜਵਾਬ (ਵੀਡੀਓ)

ਚੰਡੀਗੜ੍ਹ : ਪੰਜਾਬ ‘ਚ ਬੇਅਦਬੀ ਅਤੇ ਬਰਗਾੜੀ ਕਾਂਡ ‘ਤੇ ਬਣੀ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਵੱਲੋਂ ਸ਼ੁੱਕਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਸਿੱਟ’ ਤਾਂ ਉਨ੍ਹਾਂ ਦੇ ਸਵਾਲਾਂ ਤੋਂ ਸੰਤੁਸ਼ਟ ਹੈ ਪਰ ਫੈਸਲਾ ਤਾਂ ਉਹੀ ਹੋਵਗਾ, ਜੋ ਕੈਪਟਨ ਅਮਰਿੰਦਰ ਸਿੰਘ ਲਵੇਗਾ।

Read Also ਬੇਅਦਬੀ ਮਾਮਲਾ : ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਹੋਵੇਗੀ ਪੁੱਛਗਿਛ

ਉਨ੍ਹਾਂ ਕਿਹਾ ਕਿ ਇਹ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਾਬਕਾ ਮੁੱਖ ਮੰਤਰੀ ਨੂੰ 307 ਦੇ ਮੁਕੱਦਮੇ ‘ਚ ਗਵਾਹ ਦੇ ਤੌਰ ‘ਤੇ ਬੁਲਾਇਆ ਗਿਆ ਹੋਵੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗੋਲੀ ਚਲਾਉਣ ਦੇ ਹੁਕਮ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਕੈਪਟਨ ਵਲੋਂ ਉਨ੍ਹਾਂ ਨੂੰ ਗਵਾਹ ਤੋਂ ਮੁਲਜ਼ਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ‘ਸਿੱਟ’ ਤਾਂ ਸਿਰਫ ਆਪਣੀ ਡਿਊਟੀ ਨਿਭਾਅ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button