Breaking NewsD5 specialIndiaNewsTop News

Parliament Session ਦੀ ਸ਼ੁਰੂਆਤ ‘ਤੇ ਬੋਲੇ PM Modi – ਸਰਕਾਰ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ

ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਯਾਨੀ ਕਿ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸਰਦ ਰੁੱਤ ਸੈਸ਼ਨ 23 ਦਸੰਬਰ ਤੱਕ ਚਲੇਗਾ। ਇਸ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਹਰ ਮੁੱਦੇ ’ਤੇ ਚਰਚਾ ਲਈ ਤਿਆਰ ਹੈ। ਅਸੀਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਦਨ ’ਚ ਸਾਰੇ ਸਵਾਲ-ਜੁਆਬ ਕੀਤੇ ਜਾਣ।

CM ਚੰਨੀ ਨੇ ਦਿੱਤੇ ਜਵਾਕਾਂ ਨੂੰ ਝੂਟੇ, ਜਹਾਜ਼ ‘ਚ ਬੈਠ ਬਾਗੋ-ਬਾਗ ਹੋਏ ਜਵਾਕ D5 Channel Punjabi

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਦਾ ਇਹ ਸੈਸ਼ਨ ਬੇਹੱਦ ਮਹੱਤਵਪੂਰਨ ਹੈ। ਸਰਕਾਰ ਹਰ ਵਿਸ਼ੇ ’ਤੇ ਖੁੱਲ੍ਹੀ ਚਰਚਾ ਕਰਨ ਲਈ ਤਿਆਰ ਹੈ ਅਤੇ ਹਰ ਸਵਾਲ ਦਾ ਜੁਆਬ ਦੇਣ ਲਈ ਤਿਆਰ ਹੈ। ਅਸੀਂ ਚਾਹੁੰਦੇ ਹਾਂ ਕਿ ਸੰਸਦ ’ਚ ਸਵਾਲ ਵੀ ਹੋਣ ਅਤੇ ਸੰਸਦ ’ਚ ਸ਼ਾਂਤੀ ਵੀ ਹੋਵੇ। ਸੰਸਦ ਦੀ ਮਰਿਆਦਾ, ਸਪੀਕਰ ਦੀ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਦੇਸ਼ ਦੇ ਵਿਕਾਸ ਲਈ ਨਵੇਂ ਰਸਤੇ ਖੁੱਲ੍ਹਣ ਅਤੇ ਦੇਸ਼ ਦੇ ਹਿੱਤ ’ਚ ਚਰਚਾਵਾਂ ਹੋਣ। ਹਾਲਾਂਕਿ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸੰਸਦ ਦੀ ਕਾਰਵਾਈ ਅੱਗੇ ਵਧਾਉਣਾ ਮਕਸਦ ਹੋਵੇ, ਨਾ ਕਿ ਰੁਕਾਵਟ ਪਾਉਣਾ। ਸਰਕਾਰ ਦੀ ਆਲੋਚਨਾ ਵਿਚ ਵੀ ਸੰਸਦ ਦਾ ਮਾਣ ਬਰਕਰਾਰ ਰੱਖਿਆ ਜਾਵੇ। ਆਸ ਕਰਦਾ ਹਾਂ ਕਿ ਸੰਸਦ ਨੂੰ ਕਿਵੇਂ ਚਲਾਇਆ ਗਿਆ, ਇਸ ’ਤੇ ਕੰਮ ਤੈਅ ਹੋਵੇ ਨਾ ਕਿ ਹੰਮਾਗੇ ਨਾਲ। ਉਨ੍ਹਾਂ ਨੇ ਕੋਰੋਨਾ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਨਵੇਂ ਵੇਰੀਐਂਟ ਤੋਂ ਚੌਕਸ ਰਹਿਣ ਦੀ ਲੋੜ ਹੈ।

Kisan Bill 2020 : ਸੰਸਦ ਤੋਂ ਖੇਤੀ ਕਾਨੂੰਨਾਂ ਨਾਲ ਜੁੜੀ ਵੱਡੀ ਖ਼ਬਰ, ਖੁਸ਼ ਹੋਏ ਕਿਸਾਨ || D5 Channel Punjabi

ਦੱਸ ਦੇਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਲੱਗਭਗ 30 ਬਿੱਲਾਂ ਨੂੰ ਪਾਸ ਕਰਵਾਇਆ ਜਾ ਸਕਦਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਪਹਿਲੇ ਦਿਨ ਲੋਕ ਸਭਾ ’ਚ ਪੇਸ਼ ਕਰਨ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button