PunjabTop News

Pearl Group ਦੀਆਂ ਜਾਇਦਾਦਾਂ ਦੀ ਜਾਂਚ ਕਰੇਗੀ SIT, ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਗਠਤ

ਪਰਲਜ਼ ਗਰੁੱਪ ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ 6 ਮੈਂਬਰੀ ਟੀਮ ਦਾ ਗਠਤ ਕੀਤੀ ਗਈ ਹੈ। ਹੁਣ ਐਸਆਈਟੀ ਪੰਜਾਬ ਦੇ ਕਰੀਬ 10 ਲੱਖ ਲੋਕਾਂ ਨਾਲ ਕਰੋੜਾਂ ਦਾ ਧੋਖਾਧੜੀ ਕਰਨ ਵਾਲੀ ਕੰਪਨੀ ਪਰਲ ਗਰੁੱਪ ਦੀ ਜਾਂਚ ਕਰੇਗੀ।ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ. ਇਸ ਟੀਮ ਵਿੱਚ ਛੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਪ੍ਰਸ਼ਾਸਨ) ਕੰਵਲਦੀਪ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਵਿਜੀਲੈਂਸ ਬਿਊਰੋ (ਹੈੱਡਕੁਆਰਟਰ) ਦੇ ਡੀਐਸਪੀ ਸਲਾਮੂਦੀਨ, ਹੈੱਡਕੁਆਰਟਰ ਵਿਖੇ ਰੋਪੜ ਰੇਂਜ ਦੇ ਡੀਐਸਪੀ ਨਵਦੀਪ ਸਿੰਘ, ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਮੋਹਿਤ ਧਵਨ ਅਤੇ ਈ.ਸੀ.ਸੀ. ਵਿੰਗ ਮਾਧਵੀ ਕਲਿਆਣ ਸ਼ਾਮਲ ਹਨ।

ਪਰਲਜ਼ ਗਰੁੱਪ ਘੁਟਾਲੇ ਦੀ ਜਾਂਚ ਕੁਝ ਦਿਨ ਪਹਿਲਾਂ ਹੀ ਵਿਜੀਲੈਂਸ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਵਿਜੀਲੈਂਸ ਨੂੰ ਜਾਂਚ ਸੌਂਪਣ ਤੋਂ ਪਹਿਲਾਂ ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ  ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਪਰਲ ਗਰੁੱਪ ਖ਼ਿਲਾਫ਼ ਧੋਖਾਧੜੀ, ਜਾਅਲੀ ਦਸਤਾਵੇਜ਼ ਤਿਆਰ ਕਰਨ, ਕਰੋੜਾਂ ਰੁਪਏ ਦੇ ਲੈਣ-ਦੇਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 79 (2020) ਅਤੇ ਸਟੇਟ ਕ੍ਰਾਈਮ ਪੁਲੀਸ ਸਟੇਸ਼ਨ, ਮੁਹਾਲੀ ਵਿੱਚ ਦਰਜ ਐਫਆਈਆਰ ਨੰਬਰ 1/2023 ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button