Breaking NewsD5 specialInternationalNewsTop News

Pennsylvania ਦੇ ਸਕੂਲ ‘ਚ ਵਿਦਿਆਰਥੀ ਨੇ ਚਲਾਈ ਗੋਲੀ, ਇਕ ਜ਼ਖ਼ਮੀ

ਸੈਕਰਾਮੈਂਟੋ : ਏਰੀ Pennsylvania ਦੇ ਇਕ ਹਾਈ ਸਕੂਲ ਵਿਚ ਵਿਦਿਆਰਥੀ ਨੇ ਗੋਲੀ ਚਲਾ ਕੇ ਇਕ ਵਿਦਿਆਰਥੀ ਨੂੰ ਜ਼ਖ਼ਮੀ ਕਰ ਦਿੱਤਾ। ਏਰੀ ਦੇ ਪਬਲਿਕ ਸਕੂਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਜ਼ਖ਼ਮੀ ਹੋਏ ਵਿਦਿਆਰਥੀ ਦੀ ਹਾਲਤ ਸਥਿਰ ਹੈ। ਏਰੀ ਪੁਲਿਸ ਵਿਭਾਗ ਦੇ ਉਪ ਮੁਖੀ ਮਾਈਕ ਨੋਲਨ ਨੇ ਦੱਸਿਆ ਕਿ ਸ਼ੱਕੀ ਦੋਸ਼ੀ ਵਿਦਿਆਰਥੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।

CM Bhagwant Mann ਨੇ ਲਗਾਈ Task Force, ਗੈਂਗਸਟਰਾਂ ਤੋਂ ਮਜੀਠੀਆ ਨੂੰ ਖਤਰਾ ? | D5 Channel Punjabi

ਉਨ੍ਹਾਂ ਕਿਹਾ ਕਿ ਸ਼ੱਕੀ ਵਿਦਿਆਰਥੀ ਘਟਨਾ ਤੋਂ ਬਾਅਦ ਫ਼ਰਾਰ ਹੋ ਗਿਆ ਹੈ ਤੇ ਉਸ ਦੀ ਭਾਲ ਲਈ ਕਈ ਏਜੰਸੀਆਂ ਕੰਮ ਕਰ ਰਹੀਆਂ ਹਨ। ਇਹ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਗੋਲੀ ਚੱਲਣ ਦੀ ਸੂਚਨਾ ਮਿਲਣ ‘ਤੇ ਮਾਪਿਆਂ ਵਿਚ ਅਫ਼ਰਾ ਤਫ਼ਰੀ ਮੱਚ ਗਈ ਤੇ ਉਹ ਆਪਣੇ ਬੱਚਿਆਂ ਬਾਰੇ ਜਾਣਕਾਰੀ ਲੈਣ ਲਈ ਸਕੂਲ ਵੱਲ ਭੱਜੇ। ਫਿਲਹਾਲ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button