PunjabTop News

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਕਰਨਾ ਪੈ ਸਕਦਾ ਮੁਸ਼ਕਲਾਂ ਦਾ ਸਾਹਮਣਾ

ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੁਣ 13 ਮਾਰਚ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਨੀਅਨ ਵੱਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿਪੂਆਂ ’ਤੇ ਬੱਸਾਂ ਰੋਕੀਆਂ ਜਾਣਗੀਆਂ। ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰਨ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਦੇ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਵੀ ਕਰਨਗੇ।ਇਸ ਸਬੰਧੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀ. ਹਿੱਸਾ ਲਿਆ।

ਡਿਫਾਲਟਰ ਸਨਅਤੀ ਪਲਾਟ ਅਲਾਟੀਆਂ ਨੂੰ ਰਾਹਤ: ਜੂਨ ਤੱਕ ਕਰਨਾ ਹੋਵੇਗਾ ਨਿਰਮਾਣ ਮੁਕੰਮਲ

ਮੀਟਿੰਗ ਵਿੱਚ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਮੀਟਿੰਗਾਂ ਬੁਲਾ ਕੇ ਮੰਨੀਆਂ ਹੋਈਆਂ ਮੰਗਾਂ ਨੂੰ ਤੋੜ-ਮਰੋੜ ਕੇ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੁਝ ਅਧਿਕਾਰੀ ਟਰਾਂਸਪੋਰਟ ਮੰਤਰੀ, ਟਰਾਂਸਪੋਰਟ ਸਕੱਤਰ, ਐਮ.ਡੀ ਨਾਲ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਠੇਕਾ ਮੁਲਾਜ਼ਮਾਂ ਨੂੰ ਆਊਟਸੋਰਸਿੰਗ ਠੇਕੇਦਾਰਾਂ ਕੋਲ ਭੇਜਿਆ ਜਾ ਰਿਹਾ ਹੈ ਅਤੇ ਹੁਣ ਠੇਕੇਦਾਰ ਤੋਂ ਛੁੱਟੀ ਅਤੇ ਆਰਾਮ ਕਰਨ ਦੀ ਮਨਜ਼ੂਰੀ ਵੀ ਮੰਗੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਯੂਨੀਅਨ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦੀ ਸਹਿਮਤੀ ਹੋਈ ਸੀ ਪਰ  ਵਿਭਾਗ ਨੇ ਕਈ ਮੰਗਾਂ ਨੂੰ ਟਾਲ-ਮਟੋਲ ਕਰਕੇ ਲਾਗੂ ਕਰ ਦਿੱਤਾ, ਜਿਸ ਕਾਰਨ ਮੁਲਾਜ਼ਮਾਂ ‘ਚ ਭਾਰੀ ਰੋਸ ਹੈ। ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਜਗਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ, ਬਲਵਿੰਦਰ ਸਿੰਘ ਰਾਠਾਂ, ਗੁਰਪ੍ਰੀਤ ਸਿੰਘ ਪੰਨੂ, ਬਲਜਿੰਦਰ ਸਿੰਘ ਨੇ ਵਿਭਾਗ ਦੀ ਇਸ ਧੋਖਾਧੜੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਵਿਭਾਗ ਜਾਣਬੁੱਝ ਕੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। .

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button