Breaking NewsIndiaNews

ਇਸ ਸਾਲ ‘ਚ ਸਭ ਤੋਂ ਸਸਤਾ ਹੋਇਆ ਪੈਟਰੋਲ, 70 ਰੁਪਏ ਤੋਂ ਘੱਟ ਹੋਈ ਕੀਮਤ

Petrol and diesel price ਨਵੀਂ ਦਿੱਲੀ : ਨਵੇਂ ਸਾਲ ਦੇ ਆਗਾਜ਼ ਤੋਂ ਕੁੱਝ ਦਿਨ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਪੈਟਰੋਲ ਦੀ ਨਵੀਂ ਕੀਮਤ ਇਸ ਸਾਲ 1 ਜਨਵਰੀ ਦੇ ਬਾਅਦ ਸਭ ਤੋਂ ਹੇਠਲੇ ਪੱਧਰ ਉੱਤੇ ਹੈ। ਉਥੇ ਹੀ ਡੀਜ਼ਲ ਵੀ 64 ਰੁਪਏ ਲੀਟਰ ਤੋਂ ਘੱਟ ਮੁੱਲ ਉੱਤੇ ਮਿਲਣ ਲੱਗਾ ਹੈ। ਸਾਲ 2018 ਦੇ ਆਖਰੀ ਤਿੰਨ ਮਹੀਨਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਵਜ੍ਹਾ ਨਾਲ ਸਰਕਾਰ ਦੀਆਂ ਮੁਸ਼ਕਿਲਾਂ ਵੱਧ ਗਈਆਂ ਸਨ।

Read Also ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਜਾਰੀ

ਦੱਸ ਦਈਏ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਸਿਲਸਿਲਾ ਜਾਰੀ ਹੈ। ਅੱਜ ਤੇਲ ਕੰਪਨੀਆਂ ਨੇ ਪੈਟਰੋਲ ‘ਤੇ 21 ਤੇ ਡੀਜ਼ਲ ‘ਤੇ 18 ਪੈਸੇ ਦੀ ਕਟੌਤੀ ਕੀਤੀ ਹੈ। ਇਸ ਦੇ ਨਾਲ ਹੀ ਪੈਟਰੋਲ ਦਾ ਰੇਟ ਇਸ ਸਾਲ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ। ਪਹਿਲੀ ਜਨਵਰੀ ਨੂੰ ਕੌਮੀ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 69.97 ਰੁਪਏ ਤੇ ਡੀਜ਼ਲ ਦੀ ਕੀਮਤ 59.70 ਰੁਪਏ ਸੀ। ਅੱਜ ਸ਼ਹਿਰ ਵਿੱਚ ਪੈਟਰੋਲ 69.86 ਤੇ ਡੀਜ਼ਲ 63.83 ਰੁਪਏ ਦੇ ਹਿਸਾਬ ਨਾਲ ਵਿਕ ਰਿਹਾ ਹੈ। ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੀ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਅੱਜ ਪੈਟਰੋਲ ਦਾ ਰੇਟ 75.09 ਰੁਪਏ ਹੈ। ਬੀਤੇ ਕੱਲ੍ਹ ਇਹ ਕੀਮਤ 75.46 ਰੁਪਏ ਸੀ। ਯਾਨੀ ਅੰਮ੍ਰਿਤਸਰ ਵਿੱਚ ਅੱਜ ਪੈਟਰੋਲ 37 ਪੈਸੇ ਸਸਤਾ ਹੋਇਆ ਹੈ। ਯਾਦ ਰਹੇ ਕਿ ਪਿਛਲੇ ਸਮੇਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਸਨ। ਜਿਸ ਦੀ ਵਜ੍ਹਾ ਕਰਕੇ ਮੋਦੀ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਉਸ ਦੇ ਬਾਅਦ ਜਾਂ ਤਾਂ ਤੇਲ ਦੀਆਂ ਕੀਮਤਾਂ ਘਟੀਆਂ ਸਨ ਤੇ ਜਾਂ ਸਥਿਰ ਰਹੀਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button