Breaking NewsD5 specialIndiaNewsPoliticsUncategorized

PM ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਰਾਸ਼ਟਰ ਦੇ ਨਾਮ ਦੇਣਗੇ ਸੰਦੇਸ਼, ਵੱਡੇ ਐਲਾਨ ਦੀ ਸ਼ੰਕਾ

ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਰਾਸ਼ਟਰ ਦੇ ਨਾਮ ਸੰਦੇਸ਼ ਦੇਣਗੇ। ਜਿਸਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰ ਦਿੱਤੀ ਹੈ। ਪ੍ਰਧਾਨਮੰਤਰੀ ਦੇ ਇਸ ਟਵੀਟ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਧਾਨ ਮੰਤਰੀ ਅੱਜ ਸ਼ਾਮ 6 ਵਜੇ ਰਾਸ਼ਟਰ ਦੇ ਨਾਮ ਸੰਦੇਸ਼ ‘ਚ ਵੱਡਾ ਐਲਾਨ ਕਰ ਸਕਦੇ ਹਨ।

ਕਿਸਾਨਾਂ ਦੇ ਹੱਕ ‘ਚ ਸਿੱਖ ਨੌਜਵਾਨ ਦਾ ਵੱਡਾ ਐਲਾਨ ! ਸੁਣਕੇ ਖੁਸ਼ ਹੋਏ ਕਿਸਾਨ!

ਕੋਰੋਨਾ ਵਾਇਰਸ ਮਹਾਮਾਰੀ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਵੀ ਕਈ ਵਾਰ ਦੇਸ਼ ਨੂੰ ਸੰਬੋਧਿਤ ਕਰ ਚੁੱਕੇ ਹਨ। ਜਿਸ ‘ਚ ਜਨਤਾ ਕਰਫਿਊ, 21 ਦਿਨਾਂ ਦੀ ਤਾਲਾਬੰਦੀ, ਕੋਰੋਨਾ ਵਾਰੀਅਰਜ਼ ਲਈ ਦੀਵੇ ਜਗਾਉਣ ਦੀ ਅਪੀਲ ਦੇ ਸਮੇਂ ਵੀ ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਸੰਬੋਧਿਤ ਕੀਤਾ ਸੀ। ਕੋਰੋਨਾ ਵਾਇਰਸ ਦੀ ਆਫ਼ਤ ਦੇਸ਼ ‘ਚ ਜਾਰੀ ਹੈ। ਮੋਦੀ ਦੇਸ਼ ਦੀ ਜਨਤਾ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕਰਦੇ ਆਏ ਹਨ। ਉਨ੍ਹਾਂ ਨੇ ਇਕ ਹੀ ਮੰਤਰ ਦਿੱਤਾ ਹੈ ਕਿ ਜਦੋਂ ਤੱਕ ਦਵਾਈ ਨਹੀਂ, ਉਦੋਂ ਤੱਕ ਢਿੱਲ ਨਹੀਂ।

🔴 Live॥’ਆਪ’ ਵਿਧਾਇਕਾਂ ਨੇ ਵਿਧਾਨ ਸਭਾ ‘ਚ ਕੱਟੀ ਰਾਤ ਨਵਜੋਤ ਸਿੱਧੂ ਦੇਵੇਗਾ ਕਿਸਾਨਾਂ ਨੂੰ ਖੁਸ਼ਖ਼ਬਰੀ!

ਦੱਸ ਦੇਈਏ ਕਿ ਇਸ ਸਮੇਂ ਦੇਸ਼ ‘ਚ ਤਿਉਹਾਰਾਂ ਦਾ ਸਮਾਂ ਚੱਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਲਗਾਤਾਰ ਤਿਉਹਾਰ ਹੀ ਤਿਉਹਾਰ ਹਨ, ਅਜਿਹੇ ਵਿਚ ਸਰਕਾਰ ਵਲੋਂ ਇਕ ਵਾਰ ਫਿਰ ਸਖਤੀ ਵਰਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਆਪਣੇ ਸੰਬੋਧਨ ‘ਚ ਕਿਸੇ ਵਿਸ਼ੇ ‘ਤੇ ਗੱਲ ਕਰਦੇ ਹਨ, ਇਹ ਦੇਖਣਾ ਹੋਵੇਗਾ। ਹੋ ਸਕਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਦੀ ਜਨਤਾ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਹੀ ਸਬੰਧੋਨ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button