Breaking NewsD5 specialIndiaNewsPunjabTop News

‘PM ਮੋਦੀ’ ਦਾ ਪੰਜਾਬ ਦੌਰਾ ਅੱਜ, ਕਈ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਪਹਿਲੀ ਵਾਰ ਅੱਜ ਪੰਜਾਬ (ਫਿਰੋਜ਼ਪੁਰ) ਆਉਣਗੇ। ਪੀ. ਐੱਮ. ਓ. ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 1 ਵਜੇ ਦੇ ਕਰੀਬ 42,750 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ’ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਹੁੰ-ਮਾਰਗੀ ਬਣਾਉਣਾ, ਮੁਕੇਰੀਆਂ-ਤਲਵਾੜਾ ਨਵੀਂ ਵੱਡੀ ਰੇਲਵੇ ਲਾਈਨ, ਫ਼ਿਰੋਜ਼ਪੁਰ ਵਿਖੇ ਪੀ. ਜੀ. ਆਈ. ਸੈਟੇਲਾਈਟ ਸੈਂਟਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ 2 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ।

ਸਿਆਸੀ ਧਿਰਾਂ ਲਈ ਮੁਸੀਬਤ, ਪਿੰਡਾਂ ‘ਚ ਇਕੱਠੇ ਹੋਏ ਲੋਕ, ਲਿਆ ਵੱਡਾ ਫੈਸਲਾ D5 Channel Punjabi

ਪ੍ਰਧਾਨ ਮੰਤਰੀ ਦੇ ਦੇਸ਼ ਭਰ ’ਚ ਸੰਪਰਕ ਨੂੰ ਬਿਹਤਰ ਬਣਾਉਣ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਰਾਜ ’ਚ ਕਈ ਰਾਸ਼ਟਰੀ ਮਾਰਗਾਂ ਦਾ ਵਿਕਾਸ ਹੋਇਆ ਹੈ। ਨਤੀਜੇ ਵਜੋਂ ਰਾਜ ’ਚ ਰਾਸ਼ਟਰੀ ਰਾਜ ਮਾਰਗਾਂ ਦੀ ਕੁੱਲ ਲੰਬਾਈ 2014 ’ਚ ਲਗਭਗ 1700 ਕਿਲੋਮੀਟਰ ਤੋਂ ਵੱਧ ਕੇ 2021 ’ਚ 4100 ਕਿਲੋਮੀਟਰ ਤੋਂ ਵੱਧ ਹੋ ਗਈ ਹੈ। ਅਜਿਹੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ’ਚ 2 ਵੱਡੇ ਸੜਕੀ ਗਲਿਆਰਿਆਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰਮੁੱਖ ਧਾਰਮਿਕ ਕੇਂਦਰਾਂ ਤੱਕ ਪਹੁੰਚ ਵਧਾਉਣ ਦੇ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਕਦਮ ਵੀ ਸਾਬਿਤ ਹੋਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button