Breaking NewsD5 specialIndiaNewsTop News

PM ਮੋਦੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਅਫਗਾਨ ਸਿੱਖ-ਹਿੰਦੂ ਵਫ਼ਦ ਨਾਲ ਮੁਲਾਕਾਤ ਕੀਤੀ।ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਇਹ ਮੁਲਾਕਾਤ ਹੋਈ ਹੈ। ਭਾਰਤ ’ਚ ਵੱਡੀ ਗਿਣਤੀ ’ਚ ਅਫ਼ਗਾਨ ਸਿੱਖ ਅਤੇ ਹਿੰਦੂ ਰਹਿੰਦੇ ਹਨ। ਹਾਲ ’ਚ ਹੀ ਤਾਲਿਬਾਨ ਵਲੋਂ ਅਫ਼ਗਾਨਿਸਤਾਨ ਦੀ ਸੱਤਾ ’ਤੇ ਕਬਜ਼ਾ ਕਰਨ ਮਗਰੋਂ ਭਾਰਤ ਸਰਕਾਰ ਨੇ ਉਨ੍ਹਾਂ ’ਚੋਂ ਕਈਆਂ ਨੂੰ ਉੱਥੋਂ ਕੱਢਿਆ ਸੀ। ਅਫ਼ਗਾਨਿਸਤਾਨ ’ਚ ਧਾਰਮਿਕ ਆਧਾਰ ’ਤੇ ਉਤਪੀੜਨ ਝੱਲਣ ਵਾਲੇ ਘੱਟ ਗਿਣਤੀ ਹਿੰਦੂ ਅਤੇ ਸਿੱਖਾਂ ਪ੍ਰਤੀ ਮੋਦੀ ਸਰਕਾਰ ਨੇ ਕਈ ਵਾਰ ਆਪਣੀ ਵਚਨਬੱਧਤਾ ਜਤਾਈ ਹੈ।

ਡੇਰਾ ਮੁਖੀ ਦੀ ਫਰਲੋ ‘ਤੇ ਨੋਟਿਸ ਜਾਰੀ, 38 ਨੂੰ ਫਾਂਸੀ ਦਾ ਐਲਾਨ | D5 Channel Punjabi

ਬੇਸ਼ੱਕ ਇਸ ਮੁਲਾਕਾਤ ਨੂੰ ਚੋਣਾਵੀ ਗਣਿਤ ਨਾਲ ਜੋੜ ਕੇ ਵੇਖਿਆ ਜਾਵੇ ਪਰ ਇਸ ਮੁਲਾਕਾਤ ਨੂੰ ਦੇਸ਼ ਨੂੰ ਇਕ ਸੂਤਰ ’ਚ ਪਿਰੋਣ ਦੀ ਅਨੋਖੀ ਪਹਿਲ ਮੰਨਿਆ ਜਾ ਸਕਦਾ ਹੈ।ਪ੍ਰਧਾਨ ਮੰਤਰੀ ਰਿਹਾਇਸ਼ ’ਤੇ ਅਫ਼ਗਾਨਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਯਾਨੀ ਕਿ ਸਿੱਖ ਅਤੇ ਹਿੰਦੂਆਂ ਦੇ ਵਫ਼ਦ ਦੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ। ਵਫ਼ਦ ਨੇ ਅਫ਼ਗਾਨਿਸਤਾਨ ਸੰਕਟ ਦੇ ਸਮੇਂ ਉਨ੍ਹਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ ਕੀਤਾ। ਇਸ ਮੁਲਾਕਾਤ ਬਾਬਤ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ’ਤੇ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਅਫ਼ਗਾਨ ਸਿੱਖ-ਹਿੰਦੂ ਵਫ਼ਦ ਦਾ ਹਿੱਸਾ ਬਣ ਕੇ ਖੁਸ਼ੀ ਮਹਿਸੂਸ ਕਰ ਰਿਹਾ ਹਾਂ।

ਚੋਣ ਕਮਿਸ਼ਨ ਦਾ ਐਕਸ਼ਨ, ਚੋਣਾਂ ਤੋਂ ਪਹਿਲਾਂ ਮਿਲਿਆ ਅਜਿਹਾ ਸਮਾਨ, ਸਿਆਸੀ ਧਿਰਾਂ ਦੇ ਉੱਡੇ ਹੋਸ਼ ! D5 Channel Punjabi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਫ਼ਗਾਨ ਘੱਟ ਗਿਣਤੀ ਨੂੰ ਵਾਪਸ ਲਿਆਉਣ ’ਚ ਦਿੱਤੇ ਉਨ੍ਹਾਂ ਦੇ ਯੋਗਦਾਨ ਅਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਦਿੱਤਾ। ਦੱਸ ਦਈਏ ਕਿ ਬੀਤੇ ਕੱਲ ਯਾਨੀ ਕਿ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ’ਤੇ ਸਿੱਖ ਭਾਈਚਾਰੇ ਅਤੇ ਸੰਤ ਭਾਈਤਾਰੇ ਦੇ ਕਈ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ ਸੀ। ਭਾਜਪਾ ਪਾਰਟੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗਠਜੋੜ ਕਰਨ ਨਾਲ ਹੀ ਸਿੱਖ ਭਾਈਚਾਰੇ ਨੂੰ ਲੁਭਾਉਣ ਵਿਚ ਜੀ ਜਾਨ ਨਾਲ ਜੁੱਟੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button