D5 specialIndiaNewsPoliticsPunjab

PM ਮੋਦੀ ਨੇ ਕੀਤਾ ਤੈਅ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ ਪਹਿਲੇ ਜਥੇ ਦੀ ਅਗਵਾਈ

ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜੱਥੇ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ।ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਹਿ ਕੀਤਾ ਹੈ |
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਟਵੀਟ ਕਰਦਿਆਂ ਲਿਖਿਆ ਹੈ ਕਿ ਐਨ.ਡੀ.ਏ. ਸਰਕਾਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਜਥੇ ਦਾ ਆਗੂ ਐਲਾਨਦਿਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਸ ਫੈਸਲੇ ਦਾ ਪੂਰੇ ਵਿਸ਼ਵ ਵਿਚ ਸਨਮਾਨ ਕੀਤਾ ਗਿਆ ਹੈ |
ਕਰਤਾਰਪੁਰ ਲਾਂਘੇ ਦੇ ਦਰਸ਼ਨਾਂ ਲਈ ਪਹਿਲੇ ਜੱਥੇ ਦੀ ਅਗਵਾਈ ਕੌਣ ਕਰੇਗਾ ਪਹਿਲਾ ਇਸ ਗੱਲ ਦੀ ਕੋਈ ਸਾਫ਼ ਪੁਸ਼ਟੀ ਨਹੀਂ ਕੀਤੀ ਗਈ ਸੀ। ਸਿਆਸਤਦਾਨਾਂ ਦੇ ਇਕ ਵਰਗ ਦਾ ਕਹਿਣਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਜੱਥੇ ਦੀ ਅਗਵਾਈ ਕਰਨਗੇ| ਦੂਜੇ ਵਰਗ ਦਾ ਕਹਿਣਾ ਸੀ ਕਿ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਜੱਥੇ ਦੀ ਅਗਵਾਈ ਕਰਨਗੇ।
ਇਸ ਕਰਕੇ ਨਰਿੰਦਰ ਮੋਦੀ ਨੇ ਫੈਸਲਾ ਲੈਂਦਿਆਂ ਕਿਹਾ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਸ ਜੱਥੇ ਦੀ ਅਗਵਾਈ ਕਰਨਗੇ। ਸਿੱਖ ਸੰਗਤਾਂ ਵਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ |

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button