ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ 10 ਲੱਖ ਕਰਮੀਆਂ ਲਈ ਭਰਤੀ ਮੁਹਿੰਮ ‘ਰੁਜ਼ਗਾਰ ਮੇਲਾ’ ਦਾ ਸ਼ੁੱਭ ਆਰੰਭ ਕੀਤਾ। ਇਸ ਰੁਜ਼ਗਾਰ ਮੇਲੇ ਦਾ ਮਕਸਦ ਦੇਸ਼ ਭਰ ’ਚ 10 ਲੱਖ ਸਰਕਾਰੀ ਅਹੁਦਿਆਂ ’ਤੇ ਅਗਲੇ ਸਾਲ ਭਰਤੀ ਕੀਤੀ ਜਾਣੀ ਹੈ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਜ਼ਰੀਏ ਰੁਜ਼ਗਾਰ ਮੇਲਾ ਦਾ ਸ਼ੁੱਭ ਆਰੰਭ ਕੀਤਾ।
ਕਿਸਾਨਾਂ ਦੀ ਜ਼ਮੀਨ ’ਤੇ ਹੋ ਗਿਆ ਕਬਜ਼ਾ, ਕੰਪਨੀ ਨੇ ਅੰਗਰੇਜ਼ ਵੀ ਛੱਡਤੇ ਪਿੱਛੇ, ਕਿਸਾਨਾਂ ਨੇ ਵੀ ਪਾਤਾ ਘੜਮੱਸ |
ਇਸ ਮੌਕੇ 75,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ ਪ੍ਰੋਗਰਾਮ ਦੌਰਾਨ ਕਿਹਾ ਕਿ ਆਉਣ ਵਾਲੇ ਮਹੀਨਿਆਂ ’ਚ ਇਸ ਤਰ੍ਹਾਂ ਲੱਖਾਂ ਨੌਜਵਾਨਾਂ ਨੂੰ ਭਾਰਤ ਸਰਕਾਰ ਵਲੋਂ ਸਮੇਂ-ਸਮੇਂ ’ਤੇ ਨਿਯੁਕਤੀ ਪੱਤਰ ਸੌਂਪੇ ਜਾਣਗੇ। ਰੁਜ਼ਗਾਰ ਮੇਲੇ ਤਹਿਤ ਦੇਸ਼ ਭਰ ਤੋਂ ਚੁਣੇ ਗਏ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ 38 ਮੰਤਰਾਲਿਆਂ ਅਤੇ ਵਿਭਾਗਾਂ ’ਚ ਨਿਯੁਕਤ ਕੀਤਾ ਜਾਵੇਗਾ।
Addressing the Rozgar Mela where appointment letters are being handed over to the newly inducted appointees. https://t.co/LFD3jHYNIn
— Narendra Modi (@narendramodi) October 22, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.