PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਈਦ-ਉਲ-ਫਿਤਰ ਦੀ ਵਧਾਈ

ਨਵੀਂ ਦਿੱਲੀ : ਦੇਸ਼ ਭਰ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਅੱਜ ਮੰਗਲਵਾਰ ਨੂੰ ਦੇਸ਼ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਹ ਤਿਉਹਾਰ ਆਪਸੀ ਭਾਈਚਾਰੇ ਨੂੰ ਇੱਕ ਰੱਖਣ ਦਾ ਸੰਦੇਸ਼ ਦਿੰਦਾ ਹੈ। ਰਮਜ਼ਾਨ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਮਨਾਏ ਜਾਣ ਵਾਲੇ ਪਵਿੱਤਰ ਮਹੀਨੇ ਦੇ ਰੋਜ਼ੇ ਦੀ ਸਮਾਪਤੀ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਈਦ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਇਸ ਸਾਲ ਇਹ ਤਿਉਹਾਰ 3 ਮਈ ਨੂੰ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿਨ ਸੋਮਵਾਰ ਨੂੰ ਈਦ-ਉਲ-ਫਿਤਰ ਦੀਆਂ ਵਧਾਈਆਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਇਹ ਸ਼ੁਭ ਅਵਸਰ ਦੇਸ਼ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏਗਾ।
Chandigarh ਤੋਂ HS Phoolka ਦਾ ਵੱਡਾ ਧਮਾਕਾ! ਲੈ ਲਿਆ ਫੈਸਲਾ! ਹਿਲਾਤੀ ਪੰਜਾਬ ਦੀ ਸਿਆਸਤ | D5 Channel Punjabi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿੱਟਰ ਤੋਂ ਟਵੀਟ ਕਰਦਿਆਂ ਕਿਹਾ, ‘ਈਦ-ਉਲ-ਫਿਤਰ ਦੀਆਂ ਸ਼ੁੱਭਕਾਮਨਾਵਾਂ। ਇਹ ਸ਼ੁਭ ਤਿਉਹਾਰ ਸਾਡੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏ। ਸਾਰਿਆਂ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਦਾ ਆਸ਼ੀਰਵਾਦ ਮਿਲੇ।’ ਜੇਕਰ ਗੱਲ ਕਰੀਏ ਦੁਨੀਆਂ ਭਰ ਦੇ ਮੁਸਲਮਾਨਾਂ ਵੱਲੋਂ ਮਨਾਇਆ ਜਾਣ ਵਾਲਾ ਈਦ ਇੱਕ ਵਿਸ਼ੇਸ਼ ਧਾਰਮਿਕ ਤਿਉਹਾਰ ਹੈ।
Best wishes on Eid-ul-Fitr. May this auspicious occasion enhance the spirit of togetherness and brotherhood in our society. May everyone be blessed with good health and prosperity.
— Narendra Modi (@narendramodi) May 2, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.