Breaking NewsD5 specialIndiaNewsTop News

PM ਮੋਦੀ ਨੇ ਰਾਮ ਨੌਮੀ ਦੀ ਦਿੱਤੀ ਵਧਾਈ 

ਨਵੀਂ ਦਿੱਲੀ : ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਰਾਮਨੌਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਭਗਵਾਨ ਸ਼੍ਰੀਰਾਮ ਦੀ ਕ੍ਰਿਪਾ ਨਾਲ ਸਾਰਿਆਂ ਨੂੰ ਜੀਵਨ ’ਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਪ੍ਰਾਪਤ ਹੋਵੇ। ਪ੍ਰਧਾਨ ਮੰਤਰੀ ਨੇ ਅੱਜ ਟਵੀਟ ਕਰ ਕੇ ਕਿਹਾ, ‘‘ਦੇਸ਼ ਵਾਸੀਆਂ ਨੂੰ ਰਾਮਨੌਮੀ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਭਗਵਾਨ ਸ਼੍ਰੀਰਾਮ ਦੀ ਕ੍ਰਿਪਾ ਨਾਲ ਹਰ ਕਿਸੇ ਨੂੰ ਜੀਵਨ ’ਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਪ੍ਰਾਪਤ ਹੋਵੇ। ਮਾਨਤਾ ਹੈ ਕਿ ਚੇਤਰ ਮਾਸ ਦੀ ਸ਼ੁੱਕਲ ਪੱਖ ਦੀ ਨੌਮੀ ਨੂੰ ਭਗਵਾਨ ਰਾਮ ਦਾ ਜਨਮ ਹੋਇਆ ਸੀ। ਇਸੇ ਦਿਨ ਦੇਸ਼ ਭਰ ’ਚ ਬਹੁਤ ਧੂਮ-ਧਾਮ ਨਾਲ ਰਾਮਨੌਮੀ ਦਾ ਤਿਉਹਾਰ ਮਨਾਇਆ ਜਾਂਦਾ ਹੈ।

Khabran Da Sira : ਪ੍ਰਧਾਨ ਬਣਦਿਆ ਰਾਜਾ ਵੜਿੰਗ ਦਾ ਧਮਾਕਾ, SGPC ਹੋਈ ਅਜ਼ਾਦ ? D5 Channel Punjabi

ਓਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ਵਾਸੀਆਂ ਨੂੰ ਰਾਮਨੌਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਪ੍ਰਭੂ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਰਾਸ਼ਟਰ ਨਿਰਮਾਣ ’ਚ ਯੋਗਦਾਨ ਦਾ ਸੰਕਲਪ ਲਈਏ। ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਦਾ ਜੀਵਨ, ਉਨ੍ਹਾਂ ਦੀ ਇਮਾਨਦਾਰੀ ਅਤੇ ਉੱਚ ਆਦਰਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਨ ਅਤੇ ਪ੍ਰੇਰਨਾ ਸਰੋਤ ਹਨ। ਆਓ ਅਸੀਂ ਸਾਰੇ ਭਗਵਾਨ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਕੇ ਰਾਸ਼ਟਰ ਨਿਰਮਾਣ ’ਚ ਯੋਗਦਾਨ ਪਾਉਣ ਦਾ ਪ੍ਰਣ ਕਰੀਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button