PM ਮੋਦੀ ਨੇ ਵੈਸ਼ਨੋ ਦੇਵੀ ਭਵਨ ‘ਚ ਮਚੀ ਭਗਦੜ ‘ਤੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਐਲਾਨ
ਨਵੀਂ ਦਿੱਲੀ : ਜੰਮੂ, ਕਟੜਾ ‘ਚ ਮਾਤਾ ਵੈਸ਼ਨੋ ਦੇਵੀ ਮੰਦਿਰ ਵਿੱਚ ਮਚੀ ਭਗਦੜ ਵਿੱਚ 12 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਨਰਾਇਣਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।
ਮੋਦੀ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਦਾ ਐਲਾਨ, ਕਿਸਾਨ ਕਰਨਗੇ ਆਹ ਕੰਮ, ਸਿੱਧੂ ਤੇ ਰੰਧਾਵਾ ਲਈ ਮੁਸੀਬਤ
ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੇ ਇਲਾਜ਼ ਲਈ 2 ਹਜ਼ਾਰ ਰੁਪਏ ਦਿੱਤੇ ਜਾਣਗੇ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ”ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ‘ਚ ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਜੀ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।
Extremely saddened by the loss of lives due to a stampede at Mata Vaishno Devi Bhawan. Condolences to the bereaved families. May the injured recover soon. Spoke to JK LG Shri @manojsinha_ Ji, Ministers Shri @DrJitendraSingh Ji, @nityanandraibjp Ji and took stock of the situation.
— Narendra Modi (@narendramodi) January 1, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.