PM ਮੋਦੀ ਨੇ PGI ‘ਚ ਭਰਤੀ ਮਿਲਖਾ ਸਿੰਘ ਨਾਲ ਕੀਤੀ ਫੋਨ ‘ਤੇ ਗੱਲ, ਜਾਣਿਆ ਸਿਹਤ ਦਾ ਹਾਲ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਲਾਇੰਗ ਸਿੱਖ ਮਿਲਖਾ ਸਿੰਘ ਨਾਲ ਸ਼ੁੱਕਰਵਾਰ ਨੂੰ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਮਿਲਖਾ ਸਿੰਘ ਦੇ ਜ਼ਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕੀ ਉਹ ਟੋਕੀਓ ਓਲੰਪਿਕ ‘ਚ ਹਿੱਸਾ ਲੈਣ ਵਾਲੇ ਐਥਲੀਟਾਂ ਨੂੰ ਆਸ਼ੀਰਵਾਦ ਦੇਣ ਅਤੇ ਪ੍ਰੇਰਿਤ ਕਰਨ ਲਈ ਜ਼ਲਦ ਹੀ ਵਾਪਸ ਆਉਣਗੇ।
ਕਾਂਗਰਸ ‘ਚ ਆਉਣ ਸਾਰ ਖਹਿਰਾ ਨੇ ਹਿਲਾਈ ਸਿਆਸਤ! ਕੇਜਰੀਵਾਲ ਬਾਰੇ ਹੁਣ ਤੱਕ ਦੇ ਵੱਡੇ ਖੁਲਾਸੇ!
ਮਿਲਖਾ ਸਿੰਘ ਕੋਰੋਨਾ ਨਾਲ ਸੰਕਰਮਿਤ ਹਨ ਅਤੇ ਉਨ੍ਹਾਂ ਨੂੰ ਪੀਜੀਆਈ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਮਿਲਖਾ ਸਿੰਘ ਨੂੰ 30 ਮਈ ਨੂੰ ਉਨ੍ਹਾਂ ਦੇ ਪਰਿਵਾਰ ਦੀ ਅਪੀਲ ‘ਤੇ ਸਥਿਰ ਹਾਲਤ ‘ਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਆਕਸੀਜਨ ਲੈਵਲ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਫਿਰ ਭਰਤੀ ਕਰਵਾਇਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.