
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 1 ਫਰਵਰੀ ਨੂੰ ਜਲੰਧਰ ਦੇ ਦੌਰੇ ’ਤੇ ਆ ਰਹੇ ਹਨ ਤੇ ਆਦਮਪੁਰ ਹਵਾਈ ਅੱਡੇ ਉਤੇ ਪਹੁੰਚ ਚੁੱਕੇ ਹਨ। ਪੰਜਾਬ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੀਐਮ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਰੱਖਿਆ। ਇਸ ਤੋਂ ਇਲਾਵਾ ਹਲਵਾਰਾ ਹਵਾਈ ਅੱਡੇ ਦਾ ਵੀ ਵਰਚੂਅਲ ਉਦਘਾਟਨ ਕਰ ਦਿੱਤਾ ਗਿਆ ਹੈ।ਇਸ ਤੋਂ ਬਾਅਦ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ। ਪ੍ਰਧਾਨ ਮੰਤਰੀ ਇੱਥੇ ਲਗਭਗ 40 ਮਿੰਟ ਰੁਕਣਗੇ। ਉਹ ਕਤਾਰ ਵਿੱਚ ਬੈਠ ਕੇ ਲੰਗਰ ਛਕਣਗੇ ਅਤੇ ਸੰਗਤ ਨੂੰ ਮਿਲਣਗੇ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਪੰਜਾਬ ਨੂੰ ਦੋ ਵੱਡੇ ਤੋਹਫ਼ੇ ਦੇਣਗੇ। ਡੇਰਾ ਬੱਲਾਂ ਤੋਂ, ਉਹ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼੍ਰੀ ਗੁਰੂ ਰਵਿਦਾਸ ਹਵਾਈ ਅੱਡਾ ਰੱਖਣਗੇ। ਉਹ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਦਾ ਵਰਚੁਅਲੀ ਉਦਘਾਟਨ ਵੀ ਕਰਨਗੇ।
ਪ੍ਰਧਾਨ ਮੰਤਰੀ ਸ਼ਾਮ ਕਰੀਬ 4.30 ਵਜੇ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ, ਜਿੱਥੇ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ ਅਤੇ ਡੇਰੇ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲੈਣਗੇ। ਭਾਜਪਾ ਆਗੂਆਂ ਮੁਤਾਬਕ ਪ੍ਰਧਾਨ ਮੰਤਰੀ ਦਾ ਇਹ ਦੌਰਾ ਧਾਰਮਿਕ ਸਮਾਗਮ ਤੱਕ ਸੀਮਿਤ ਹੈ ਪਰ ਸਿਆਸੀ ਹਲਕਿਆਂ ਵਿੱਚ ਇਸ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਸੰਤ ਨਿਰੰਜਣ ਦਾਸ ਜੀ ਨੂੰ ਪਦਮਸ਼੍ਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਦੌਰੇ ਨੂੰ ਲੈ ਕੇ ਜਿੱਥੇ ਭਾਜਪਾ ਦੇ ਸੂਬਾ ਪੱਧਰੀ ਆਗੂ ਤਿਆਰੀਆਂ ਵਿੱਚ ਜੁਟੇ ਹੋਏ ਹਨ, ਉੱਥੇ ਹੀ ਕੇਂਦਰੀ ਸੁਰੱਖਿਆ ਏਜੰਸੀਆਂ ਵੀ ਅਲਰਟ ਮੋਡ ’ਤੇ ਹਨ। ਭਾਜਪਾ ਸੂਤਰਾਂ ਦੇ ਅਨੁਸਾਰ ਪ੍ਰਧਾਨ ਮੰਤਰੀ ਡੇਰਾ ਬੱਲਾਂ ਵਿੱਚ ਮੌਜੂਦ ਸੰਗਤ ਨੂੰ ਲਗਭਗ 10 ਮਿੰਟ ਲਈ ਸੰਬੋਧਨ ਕਰਨਗੇ। ਇਸ ਤੋਂ ਬਾਅਦ ਉਹ ਡੇਰੇ ਦੇ ਅਹੁਦੇਦਾਰਾਂ ਅਤੇ ਭਾਜਪਾ ਆਗੂਆਂ ਨਾਲ ਮੁਲਾਕਾਤ ਕਰਨਗੇ ਅਤੇ ਹੈਲੀਕਾਪਟਰ ਰਾਹੀਂ ਆਦਮਪੁਰ ਏਅਰਪੋਰਟ ਪਹੁੰਚ ਕੇ ਦਿੱਲੀ ਲਈ ਰਵਾਨਾ ਹੋ ਜਾਣਗੇ।
ਨਰਿੰਦਰ ਮੋਦੀ ਦੇ ਜਲੰਧਰ ਆਉਣ ਤੋਂ ਪਹਿਲਾਂ ਐਤਵਾਰ ਸਵੇਰੇ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ’ ਰੱਖ ਦਿੱਤਾ ਗਿਆ ਹੈ ਤੇ ਇਸ ਸਬੰਧੀ ਹਵਾਈ ਅੱਡੇ ‘ਤੇ ਲੱਗੇ ਸਾਰੇ ਬੋਰਡ ਵੀ ਬਦਲ ਦਿੱਤੇ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹਲਵਾਰਾ ਏਅਰਪੋਰਟ ਉਤੇ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਰਵਨੀਤ ਬਿੱਟੂ ਵੀ ਪੁੱਜ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




