Breaking NewsD5 specialNewsPoliticsPunjabTop News

PM Modi ਨਾਲ ਮੁਲਾਕਾਤ ਤੋਂ ਬਾਅਦ Tarun Chugh ਨੇ ਕਿਹਾ- ਮੋਦੀ ਸਰਕਾਰ ਨੇ 7 ਸਾਲਾਂ ‘ਚ ਪੰਜਾਬ ਲਈ ਕੀਤਾ ਸ਼ਲਾਘਾਯੋਗ ਕੰਮ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਭਾਜਪਾ ਆਗੂਆਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ।ਦੱਸ ਦੇਈਏ ਕਿ ਅੱਜ ਭਾਜਪਾ ਦੇ ਪੰਜਾਬ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ, ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪਾਰਟੀ ਦੇ ਹੋਰ ਨੇਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਪਹੁੰਚੇ।ਇਸ ਦੌਰਾਨ ਤਰੁਣ ਚੁੱਘ ਨੇ ਦੱਸਿਆ ਕਿ ਅੱਜ ਪੰਜਾਬ ਦੀ ਭਾਰਤੀ ਜਨਤਾ ਪਾਰਟੀ ਦੇ ਸਾਰੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ।

ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਫਸਿਆ ਕਸੂਤਾ! ਡੇਰਾ ਪ੍ਰੇਮੀਆਂ ਨਾਲ ਫੋਟੋਆਂ ਵਾਇਰਲ || D5 Channel Punjabi

ਚੁੱਘ ਨੇ ਕਿਹਾ ਕਿ ਪਿਛਲੇ 7 ਸਾਲਾਂ ‘ਚ ਮੋਦੀ ਸਰਕਾਰ ਨੇ ਹਰ ਮੌਕੇ ‘ਤੇ ਸਿੱਖਾਂ ਲਈ ਸ਼ਲਾਘਾਯੋਗ ਕੰਮ ਕੀਤਾ ਹੈ।ਚਾਹੇ ਉਹ ਸ੍ਰੀ ਹਰਿਮੰਦਰ ਸਾਹਿਬ ਦੀ FCRI ਦੀ ਰਜਿਸਟ੍ਰੇਸ਼ਨ ਨੂੰ ਮਾਨਤਾ ਦੇਣ ਦੀ ਗੱਲ ਹੋਵੇ ਜਾਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਨੂੰ ਪੂਰੀ ਦੁਨੀਆ ਤੱਕ ਪਹੁੰਚਾਉਣ ਦੀ ਗੱਲ ਹੋਵੇ।ਅਸੀਂ ਇਸ ਸਭ ਲਈ ਪ੍ਰਧਾਨ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਚੁੱਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੀਡਰਸ਼ਿਪ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ।ਪੀਐਮ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button