PM Modi on MANIPUR VOILENCE: ਮਣੀਪੁਰ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦੇ ਸਲਾਹਕਾਰ ਕੁਲਦੀਪ ਸਿੰਘ ਨੇ ਮੀਡੀਆ ਨੂੰ ਦਿੱਤੀ ਹੈ। ਇਸ ਮਾਮਲੇ ਵਿਚ ਸੂਬਾ ਪੁਲਿਸ ਨੇ 12 ਟੀਮਾਂ ਦਾ ਗਠਨ ਕੀਤਾ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੇ ਕਿਹਾ ਕਿ ਅਜਿਹੀਆਂ ਘਟਨਾਂ ‘ਤੇ ਮੇਰਾ ਦਿਲ ਅੰਦਰੋ ਸੜ੍ਹ ਰਿਹਾ ਹੈ। ਇਸ ਘਟਨਾਂ ਦੇ ਦੋਸ਼ੀਆਂ ਨੂੰ ਬਿੱਲਕੁਲ ਵੀ ਬੱਕਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰਾ ਦਿਲ ਅੰਦਰੋ ਗੁੱਸੇ ਨਾਲ ਭਰਿਆ ਹੋਇਆ ਹੈ। PM ਮੋਦੀ ਨੇ ਹਰੇਕ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਹੈ।
PM MODI ON MANIPUR VOILENCE #Manipur #ManipurViolence #मणिपुर #मणिपुर_में_हैवानियत #shameful pic.twitter.com/okeHqqE4NH
— D5 Channel Punjabi (@D5Punjabi) July 20, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.