IndiaTop News

PM Modi Uttarakhand Visit : ਦਿਵਾਲੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਤਰਾਖੰਡ ਨੂੰ ਵੱਡੀ ਸੋਗਾਤ ,ਇਨ੍ਹਾਂ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਤਰਾਖੰਡ ਵਿਖੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਮੋਦੀ ਅੱਜ ਦੋ ਦਿਨਾਂ ਦੇ ਦੌਰੇ ‘ਤੇ ਦੇਵਭੂਮੀ ਉੱਤਰਾਖੰਡ ਪਹੁੰਚੇ। ਹਵਾਈ ਅੱਡੇ ‘ਤੇ ਰਾਜਪਾਲ ਲੈਫਟੀਨੈਂਟ ਜਨਰਲ ਰਿਟਾਇਰਡ ਗੁਰਮੀਤ ਸਿੰਘ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਸਵੇਰੇ 8:30 ਵਜੇ ਕੇਦਾਰਨਾਥ ਮੰਦਰ ਪਹੁੰਚੇ। ਉਨ੍ਹਾਂ ਨੇ ਬਾਬਾ ਕੇਦਾਰਨਾਥ ਦੇ ਦਰਸ਼ਨ ਕੀਤੇ ਅਤੇ ਮਹਾਦੇਵ ਦਾ ਰੁਦਰਾਭਿਸ਼ੇਕ ਕੀਤਾ।

Navjot Singh Sidhu ਦੀ ਜਾਨ ਨੂੰ ਖ਼ਤਰਾ! ਸਲਾਹਕਾਰ ਦਾ ਆਇਆ ਵੱਡਾ ਬਿਆਨ | D5 Channel Punjabi

ਇਸ ਦੌਰਾਨ ਪ੍ਰਧਾਨ ਮੰਤਰੀ ਰਵਾਇਤੀ ਪਹਿਰਾਵੇ ‘ਚ ਨਜ਼ਰ ਆਏ |ਅੱਜ ਪ੍ਰਧਾਨ ਮੰਤਰੀ ਨੇ ਗੋਬਿੰਦਘਾਟ ਤੋਂ ਹੇਮਕੁੰਟ ਸਾਹਿਬ ਨੂੰ ਜੋੜਨ ਵਾਲੇ ਨਵੇਂ ਰੋਪਵੇਅ ਪ੍ਰਾਜੈਕਟ ਸਮੇਤ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ। ਦੀਵਾਲੀ ਤੋਂ ਪਹਿਲਾਂ ਉੱਤਰਾਖੰਡ ਪਹੁੰਚੇ ਪੀ.ਐੱਮ. ਮੋਦੀ ਸੂਬੇ ਨੂੰ ਚਾਰ ਵੱਡੀਆਂ ਯੋਜਨਾਵਾਂ ਦਾ ਤੋਹਫ਼ਾ ਦੇ ਰਹੇ ਹਨ। ਇਸ ‘ਚ ਗੌਰੀਕੁੰਡ ਤੋਂ ਕੇਦਾਰਨਾਥ ਰੋਪਵੇਅ, ਗੋਵਿੰਦਘਾਟ ਤੋਂ ਹੇਮਕੁੰਟ ਰੋਪਵੇਅ, ਮਾਨਾ-ਮਾਨਪਾਸ ਰਾਸ਼ਟਰੀ ਰਾਜਮਾਰਗ ਨੂੰ ਚੌੜਾ ਕਰਨਾ ਅਤੇ ਜੋਸ਼ੀਮਠ-ਮਾਲਾਰੀ ਰਾਸ਼ਟਰੀ ਰਾਜਮਾਰਗ ਨੂੰ ਚੌੜਾ ਕਰਨ ਵਰਗੇ ਚਾਰ ਵੱਡੇ ਪ੍ਰਾਜੈਕਟ ਸ਼ਾਮਿਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button