PunjabTop News

PM Security Breach Punjab : ਪੰਜਾਬ ਫੇਰੀ ਦੌਰਾਨ PM ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਅਫ਼ਸਰਾਂ ‘ਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ : ਜਨਵਰੀ 2022 ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਅਫ਼ਸਰਾਂ ‘ਤੇ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਥਰੀ ਭਗਵੰਤ ਮਾਨ ਨੇ ਪਰਸੋਨਲ ਵਿਭਾਗ ਨੂੰ ਪ੍ਰਧਾਨ ਮੰਤਰੀ ਦੀ ਸੁੱਖਿਆ ਵਿੱਚ ਹੋਈ ਕੁਤਾਈ ਲਈ ਜ਼ਿੰਮੇਵਾਰ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਫਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

Amritpal ਦੇ ਹੱਕ ‘ਚ Akali Dal, ਸੁਣੋ Akali Leader ਦਾ ਪਹਿਲਾ ਵੱਡਾ ਬਿਆਨ, ਗੱਲ ਕਰਨ ਤੋਂ ਭੱਜੇ BJP ਲੀਡਰ!

ਇਸ ਦੇ ਨਾਲ ਹੀ ਸਰਕਾਰ ਨੇ ਸੋਮਵਾਰ ਨੂੰ ਤਤਕਾਲੀ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ, ਤਤਕਾਲੀ ਏਡੀਜੀਪੀ ਸਾਈਬਰ ਕ੍ਰਾਈਮ ਜੀ ਨਾਗੇਸ਼ਵਰ ਰਾਓ, ਤਤਕਾਲੀ ਆਈਜੀਪੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ, ਤਤਕਾਲੀ ਆਈਜੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ, ਤਤਕਾਲੀ ਡੀਆਈਜੀ ਫਰੀਦਕੋਟ ਸੁਰਜੀਤ ਸਿੰਘ ਨੂੰ ਨੋਟਿਸ ਅਤੇ ਮੋਗਾ ਦੇ ਤਤਕਾਲੀ ਐਸਐਸਪੀ ਚਰਨਜੀਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਐਕਸ਼ਨ ‘ਚ CM Mann, ਨਵਾਂ ਫ਼ਰਮਾਨ ਜਾਰੀ, DGP ਤੋਂ ਲੈਕੇ ਕਈ ਅਫ਼ਸਰਾਂ ਦਾ ਲੱਗੂ ਨੰਬਰ! D5 Channel Punjabi

ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਜਾਰੀ ਕਰਕੇ PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਪੁੱਛਿਆ ਸੀ।

Frtzu UWwAEMUHy

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button