PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ/ ਫਰਾਂਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਫੋਨ ‘ਤੇ ਗੱਲ ਕੀਤੀ ਅਤੇ ਜੰਗਲ ਦੀ ਭਿਆਨਕ ਅੱਗ ਨਾਲ ਨਜਿੱਠਣ ਲਈ ਫਰਾਂਸ ਨਾਲ ਭਾਰਤ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵੱਲੋਂ ਜਾਰੀ ਬਿਆਨ ਮੁਤਾਬਕ ਦੋਵਾਂ ਨੇਤਾਵਾਂ ਨੇ ਮਹੱਤਵਪੂਰਨ ਭੂ-ਰਾਜਨੀਤਕ ਚੁਣੌਤੀਆਂ ਅਤੇ ਸਿਵਲ ਪ੍ਰਮਾਣੂ ਊਰਜਾ ਸਹਿਯੋਗ ਨੂੰ ਲੈ ਕੇ ਵੀ ਚਰਚਾ ਕੀਤੀ। ਪੀ.ਐੱਮ.ਓ. ਮੁਤਾਬਕ ਫੋਨ ‘ਤੇ ਹੋਈ ਇਸ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਰੱਖਿਆ ਸਹਿਯੋਗ ਨਾਲ ਜੁੜੇ ਪ੍ਰੋਜੈਕਟਾਂ ਅਤੇ ਸਿਵਲ ਪ੍ਰਮਾਣੂ ਸਮੇਤ ਭਾਰਤ ਅਤੇ ਫਰਾਂਸ ਦਰਮਿਆਨ ਜਾਰੀ ਦੁਵੱਲੇ ਪਹਿਲੂਆਂ ਦੀ ਵੀ ਸਮੀਖਿਆ ਕੀਤੀ।
ਮਾਨ ਸਰਕਾਰ ਦਾ ਨਵਾਂ ਫਰਮਾਨ ! ਟਲਿਆ ਵੱਡਾ ਕਾਂਡ, ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਆਇਆ ਹੜ੍ਹ, ਲੜ ਪਏ ਅਕਾਲੀ!
ਉਨ੍ਹਾਂ ਨੇ ਗਲੋਬਲ ਭੋਜਨ ਸੁਰੱਖਿਆ ਸਮੇਤ ਮਹੱਤਵਪੂਰਨ ਭੂ-ਰਾਜਨੀਤਿਕ ਚੁਣੌਤੀਆਂ ਦੇ ਬਾਰੇ ‘ਚ ਵੀ ਆਪਸ ‘ਚ ਚਰਚਾ ਕੀਤੀ। ਪੀ.ਐੱਮ.ਓ. ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਹਾਲ ਦੇ ਸਾਲਾਂ ‘ਚ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਮਿਲੀ ਮਜਬੂਤੀ ਅਤੇ ਡੂੰਘਾਈ ‘ਤੇ ਸੰਤੁਸ਼ਟੀ ਜਤਾਈ ਅਤੇ ਸਬੰਧਾਂ ਨੂੰ ਹੋਰ ਜ਼ਿਆਦਾ ਵਿਸਤਾਰ ਦੇਣ ਲਈ ਸਹਿਯੋਗ ਦੇ ਨਵੇਂ ਖੇਤਰਾਂ ‘ਚ ਮਿਲ ਕੇ ਕੰਮ ਕਰਨਾ ਜਾਰੀ ਰੱਖਣ ‘ਤੇ ਸਹਿਮਤੀ ਜਤਾਈ। ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ‘ਚ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਮੈਕਰੋਨ ਨਾਲ ਚਰਚਾ ਦੌਰਾਨ ਫਰਾਂਸ ‘ਚ ਲੱਗੀ ਭਿਆਨਕ ਅੱਗ ਦੀ ਘਟਨਾ ਨੂੰ ਲੈ ਕੇ ਭਾਰਤ ਦੀ ਇਕਜੁੱਟਤਾ ਪ੍ਰਦਰਸ਼ਿਤ ਕੀਤੀ।
Spoke to my friend President @EmmanuelMacron today. Conveyed India’s solidarity with France in dealing with the devastating wildfires. We discussed ongoing bilateral cooperation under the India-France Strategic Partnership, and other issues of global and regional significance.
— Narendra Modi (@narendramodi) August 16, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.