PM ਮੋਦੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਿਖੇ ਪੱਤਰ ਦਾ ਦਿੱਤਾ ਜਵਾਬ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨ ਦਿਨਦੇਵਭੂਮੀ ਉੱਤਰਾਖੰਡ ਵਿਖੇ ਚਾਰ ਧਾਮ ਦੀ ਯਾਤਰਾ ਸੰਬੰਧੀ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਨੇ ਗੌਰੀਕੁੰਡ ਨੂੰ ਕੇਦਾਰਨਾਥ ਅਤੇ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਨੂੰ ਜੋੜਨ ਵਾਲੇ ਦੋ ਨਵੇਂ ਰੋਪਵੇਅ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਸੀ।
Shamlat Zameen: ਕਿਸਾਨਾਂ ਦੀ ਜ਼ਮੀਨ ’ਤੇ ਹੋ ਗਿਆ ਕਬਜ਼ਾ, ਕੰਪਨੀ ਨੇ ਅੰਗਰੇਜ਼ ਵੀ ਛੱਡਤੇ ਪਿੱਛੇ | D5 Channel Punjabi
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਸੀ। ਉਥੇ ਹੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਿਖੇ ਪੱਤਰ ਦਾ ਪ੍ਰਧਾਨ ਮੰਤਰੀ ਵੱਲੋਂ ਜਵਾਬ ਦਿੱਤਾ ਗਿਆ ਹੈ। ਮੋਦੀ ਵੱਲੋਂ ਇਸ ਪੱਤਰ ਦਾ ਜਵਾਬ ਟਵੀਟ ਕਰ ਸਾਂਝਾ ਕੀਤਾ ਗਿਆ।
ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ, PM Modi ਨੇ ਮੰਨੀ CM Mann ਦੀ ਮੰਗ, Punjab ਨੂੰ ਦਿੱਤੀ ਵੱਡੀ ਸੌਗਾਤ
ਮੋਦੀ ਨੇ ਟਵੀਟ ਕਰ ਲਿਖਿਆ ਕਿ “ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਦਾ ਉਦਘਾਟਨ ਕੀਤੇ ਜਾਣ ‘ਤੇ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਕੌਮ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਸਮੇਤ ਪ੍ਰਮੁੱਖ ਅਧਿਆਤਮਕ ਸ਼ਖਸੀਅਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ “ਮੈਂ ਉਨ੍ਹਾਂ ਦੇ ਪਿਆਰ ਭਰੇ ਸ਼ਬਦਾਂ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਸੰਗਤ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਗੁਰੂ ਸਾਹਿਬਾਨ ਦੇ ਦਰਸ਼ਨ-ਅਭਿਲਾਸ਼ੀ ਸੰਗਤਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਨਿਰੰਤਰ ਕਾਰਜ ਕਰਦੇ ਰਹਾਂਗੇ। ”
ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਦਾ ਉਦਘਾਟਨ ਕੀਤੇ ਜਾਣ ‘ਤੇ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਕੌਮ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਸਮੇਤ ਪ੍ਰਮੁੱਖ ਅਧਿਆਤਮਕ ਸ਼ਖਸੀਅਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। https://t.co/hbIPH4ARgh
— Narendra Modi (@narendramodi) October 22, 2022
ਮੈਂ ਉਨ੍ਹਾਂ ਦੇ ਪਿਆਰ ਭਰੇ ਸ਼ਬਦਾਂ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਸੰਗਤ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਗੁਰੂ ਸਾਹਿਬਾਨ ਦੇ ਦਰਸ਼ਨ-ਅਭਿਲਾਸ਼ੀ ਸੰਗਤਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਨਿਰੰਤਰ ਕਾਰਜ ਕਰਦੇ ਰਹਾਂਗੇ।
— Narendra Modi (@narendramodi) October 22, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.