PPCC Chief ਬਣਨ ‘ਤੇ ਸਿੱਧੂ ਨੇ ਹਾਈਕਮਾਨ ਦਾ ਕੀਤਾ ਧੰਨਵਾਦ, ‘ਅਜੇ ਤਾਂ ਸ਼ੁਰੂ ਹੋਇਆ ਹੈ ਮੇਰਾ ਸਫਰ’

ਚੰਡੀਗੜ੍ਹ/ਨਵੀਂ ਦਿੱਲੀ : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੱਲ ਰਹੀ ਰਾਜਨੀਤਿਕ ਖਿੱਚੋਤਾਣ ਦੇ ਵਿੱਚ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਉਥੇ ਹੀ ਪ੍ਰਧਾਨਗੀ ਮਿਲਣ ਤੋਂ ਬਾਅਦ ਸਿੱਧੂ ਨੇ ਕਈ ਟਵੀਟ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਮੇਰਾ ਮਿਸ਼ਨ ਉਸੇ ਸੁਫ਼ਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ੁੰਮੇਵਾਰੀ ਸੌਂਪੀ।
ਅੱਗੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ।
Today, to work further for the same dream & strengthen the invincible fort of @INCIndia, Punjab. I am grateful to Hon’ble Congress President Sonia Gandhi Ji, Shri @RahulGandhi Ji & Smt @priyankagandhi Ji for bestowing their faith in me & giving me this pivotal responsibility 🙏🏼
— Navjot Singh Sidhu (@sherryontopp) July 19, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.