Breaking NewsD5 specialIndiaNewsPunjabTop News

PPCC Chief ਬਣਨ ‘ਤੇ ਸਿੱਧੂ ਨੇ ਹਾਈਕਮਾਨ ਦਾ ਕੀਤਾ ਧੰਨਵਾਦ, ‘ਅਜੇ ਤਾਂ ਸ਼ੁਰੂ ਹੋਇਆ ਹੈ ਮੇਰਾ ਸਫਰ’

ਚੰਡੀਗੜ੍ਹ/ਨਵੀਂ ਦਿੱਲੀ : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੱਲ ਰਹੀ ਰਾਜਨੀਤਿਕ ਖਿੱਚੋਤਾਣ ਦੇ ਵਿੱਚ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਉਥੇ ਹੀ ਪ੍ਰਧਾਨਗੀ ਮਿਲਣ ਤੋਂ ਬਾਅਦ ਸਿੱਧੂ ਨੇ ਕਈ ਟਵੀਟ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਮੇਰਾ ਮਿਸ਼ਨ ਉਸੇ ਸੁਫ਼ਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ੁੰਮੇਵਾਰੀ ਸੌਂਪੀ।

ਅੱਗੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button