Breaking NewsPunjabTop News

Preneet Kaur ਨੇ Congress ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ, ਕਿਹਾ- ਇਹ ਦੇਖ ਕੇ ਹੈਰਾਨੀ ਹੋਈ ਕਿ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ‘ਤੇ ਕਾਂਗਰਸ ਛੱਡਣ ਵਾਲਾ ਵਿਅਕਤੀ ਮੇਰੇ ਤੋਂ ਸਵਾਲ ਕਰ ਰਿਹਾ

ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਮੇਰਾ ਸੂਬਾ ਪੰਜਾਬ ਨਾਲ ਖੜੀ ਹਾਂ ਅਤੇ ਅੱਗੇ ਵੀ ਖੜ੍ਹਾਂਗੀ: ਪ੍ਰਨੀਤ ਕੌਰ

ਨਵੀਂ ਦਿੱਲੀ (ਅਨਿਲ ਠਾਕੁਰ) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਕਥਿੱਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ‘ਤੇ ਪਲਟਵਾਰ ਕੀਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਅਤੇ ਜਿਸਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇੱਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ‘ਤੇ ਸਵਾਲ ਕਰ ਰਿਹਾ ਹੈ।”

ਨੌਜਵਾਨ ਨੂੰ ਵੇਖ ਸਿੱਧੂ ਮੂਸੇਵਾਲਾ ਦਾ ਪਿਆ ਭੁਲੇਖਾ, ਫਿਰ ਗਾਇਆ ਗੀਤ, ਲੋਕ ਹੈਰਾਨ | D5 Channel Punjabi

ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਪੰਜਾਬ ਦੇ ਜਿਹੜੇ ਕਾਂਗਰਸੀਆਂ ਨੇ ਮੇਰੇ ‘ਤੇ ਇਲਜ਼ਾਮ ਲਾਏ ਹਨ, ਉਹ ਉਹ ਲੋਕ ਹਨ, ਜਿਨ੍ਹਾਂ ਦੇ ਖਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ ਕਿਉਂਕਿ ਇਹ ਆਪਣੀ ਪਾਰਟੀ ਦੇ ਸਨ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।”

Maninderjit Bitta ਦਾ Bandi Singh ਬਾਰੇ ਵਿਵਾਦਤ ਬਿਆਨ, ਸਿੱਖ ਆਗੂ ਨੇ ਖੜਕਾਇਆ Bitta! ਠੋਕਵਾਂ ਜਵਾਬ| D5 Channel

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ, “ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ। ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋਕਿ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਹੈ, ਆਪਣੇ ਰਾਜ ਦੇ ਮਸਲੇ ਹੱਲ ਕਰਵਾਉਣ ਲਈ। ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵਿੱਚ ਅਜਿਹਾ ਕੀਤਾ ਗਿਆ ਸੀ ਅਤੇ ਅੱਜ ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਕਾਂਗਰਸ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਜਾ ਰਿਹਾ ਹੈ। ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ।” ਪ੍ਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ, “ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।”

WhatsApp Image 2023 02 06 at 11.41.49 AM

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button