Breaking NewsD5 specialIndiaNewsPolitics

ਹੇਮੰਤ ਦੇ ਸਹੁੰ ਚੁੱਕ ਸਮਾਗਮ ‘ਚ ਪਹੁਣਗੇ ਪ੍ਰਣਬ ਮੁਖਰਜੀ ਅਤੇ ਸੋਨੀਆ ਗਾਂਧੀ ਸਮੇਤ ਕਈ ਰਾਜਨੀਤਿਕ ਅਹੁਦੇਦਾਰ

ਰਾਂਚੀ : ਝਾਰਖੰਡ ਦੇ ਨਵੇਂ ਮੁੱਖਮੰਤਰੀ ਹੇਮੰਤ ਸੋਰੇਨ ਦੇ ਸਹੁੰ ਚੁੱਕ ਸਮਾਗਮ ਵਿੱਚ ਦੇਸ਼ ਭਰ ਤੋਂ ਕਈ ਦਿੱਗਜ ਨੇਤਾਵਾਂ ਦੇ ਸ਼ਾਮਿਲ ਹੋਣ ਦੀ ਖਬਰ ਹੈ। ਹੇਮੰਤ ਸੋਰੇਨ ਸੂਬੇ ਦੇ ਗਿਆਰ੍ਹਵੇਂ ਮੁੱਖਮੰਤਰੀ ਦੇ ਰੂਪ ਵਿੱਚ 29 ਦਸੰਬਰ ਨੂੰ ਸਹੁੰ ਚੁਕਣਗੇ। ਝਾਮੁਮੋ, ਰਾਜਦ ਅਤੇ ਕਾਂਗਰਸ ਗੰਠ-ਜੋੜ ਨੇ ਇਸ ਵਾਰ ਰਾਜ ‘ਚ ਜੋਰਦਾਰ ਵਾਪਸੀ ਕੀਤੀ ਹੈ ਇਸ ਲਈ ਮੰਨਿਆ ਜਾ ਰਿਹਾ ਹੈ ਕਿ ਸਹੁੰ ਚੁੱਕ ਸਮਾਗਮ ਵੀ ਸ਼ਾਨਦਾਰ ਹੋਵੇਗਾ। ਰਾਜਧਾਨੀ ਰਾਂਚੀ ਦੇ ਮੋਰਹਾਬਾਦੀ ਮੈਦਾਨ ‘ਚ 29 ਦਸੰਬਰ, ਐਤਵਾਰ ਨੂੰ ਦੁਪਹਿਰ ਦੋ ਵਜੇ ਤੋਂ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕਈ ਹਸਤੀਆਂ ਅਤੇ ਦੇਸ਼ ਦੇ ਦਿੱਗਜ ਨੇਤਾਵਾਂ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ।

ਤਾਂ ਇਸ ਲਈ ਨੌਜਵਾਨ ਨੂੰ ਪੀੜ੍ਹੀ ਨਹੀਂ ਪਤਾ ਸਿੱਖ ਇਤਿਹਾਸ ਬਾਰੇ

ਜਾਣਕਾਰੀ ਮੁਤਾਬਕ ਹੇਮੰਤ ਸੋਰੇਨ ਸਹੁੰ ਚੁੱਕ ਸਮਾਗਮ ‘ਚ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ, ਬਸਪਾ ਪ੍ਰਧਾਨ ਮਾਇਆਵਤੀ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਅਤੇ ਅਹਿਮਦ ਪਟੇਲ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਸਹਿਮਤ ਹੋਏ ਹਨ।ਦੱਸ ਦਈਏ ਕਿ ਹੇਮੰਤ ਸੋਰੇਨ ਝਾਰਖੰਡ ਦੇ ਮੁਕਤੀ ਮੋਰਚੇ ਦੇ ਕਾਰਜਕਾਰੀ ਚੇਅਰਮੈਨ ਵਜੋਂ ਜਾਣੇ ਜਾਂਦੇ ਹਨ। ਸੋਰੇਨ ਸਾਬਕਾ ਕੇਂਦਰੀ ਮੰਤਰੀ ਅਤੇ ਕਬਾਇਲੀ ਨੇਤਾ ਸ਼ਿੱਬੂ ਸੋਰੇਨ ਦੇ ਬੇਟੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button