PunjabTop News

PRTC, PUNBUS ‘ਤੇ Punjab Roadways ਦੇ ਕੰਟਰੈਕਟ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ:  ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪਨਬੱਸ ਤੇ ਪੀਆਰਟੀਸੀ ਵੱਲੋਂ ਚੱਕਾ ਜਾਮ ਕਰ ਕੇ ਧਰਨਾ ਦਿੱਤਾ ਜਾ ਰਿਹਾ ਹੈ। ‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਇਸ ਮਗਰੋਂ ਯੂਨੀਅਨ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਕਿ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Amritpal Singh ‘ਤੇ ਵੱਡੀ ਕਾਰਵਾਈ ? Majithia ਦਾ ਵੱਡਾ ਐਲਾਨ | D5 Channel Punjabi

ਸਰਕਾਰ ਵੱਲੋਂ ਦਿਤੇ ਗਏ ਅੱਜ ਦੇ ਸੱਦੇ ‘ਤੇ ਮੀਟਿੰਗ ਬਿਲਕੁਲ ਬੇਸਿੱਟਾ ਰਹੀ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਸਾਨਾਂ ਨੇ ਲਾ ਦਿੱਤਾ ਮੋਰਚਾ, ਮੋਰਚੇ ’ਚ ਹੀ ਬੈਠ ਗਿਆ MLA,ਡੇੜ ਘੰਟੇ ’ਚ ਹੀ ਹੋ ਗਿਆ ਫੈਸਲਾ | D5 Channel Punjabi

ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪੰਜਵੇਂ ਦਿਨ ਵੀ ਲਗਾਤਾਰ ਜਾਰੀ ਹੈ। ਯੂਨੀਅਨ ਵੱਲੋਂ ਬਟਾਲਾ ਡਿਪੂ ਦੇ ਕੰਡਕਟਰ ਦੀ ਨਾਜਾਇਜ਼ ਰਿਪੋਰਟ ਰੱਦ ਕਰਨ ਤੇ ਫਿਰੋਜ਼ਪੁਰ ਡਿਪੂ ਦੀਆਂ ਕੀਤੀਆਂ 15 ਕੰਡਕਟਰਾਂ ਦੀਆਂ ਬਦਲੀਆਂ ਰੱਦ ਕਰਨ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਾਬਿਲੇਗੌਰ ਹੈ ਕਿ ਸਰਕਾਰੀ ਬੱਸਾਂ ਮੁਕੰਮਲ ਤੌਰ ਉਤੇ ਬੰਦ ਹੈ ਜਿਸਦੇ ਚੱਲਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਬੱਸ ਅੱਡੇ ਪਹੁੰਚੇ ਯਾਤਰੀਆਂ ਨੂੰ ਕਾਫ਼ੀ ਖੱਜਲ-ਖੁਆਰੀ ਹੋ ਰਹੀ ਹੈ।

Ram Rahim ‘ਤੇ High Court ਦਾ ਫ਼ੈਸਲਾ, ਮਗਰ ਪਿਆ ਵਕੀਲ, ਹੁਣ ਨਹੀਂ ਮਿਲਦੀ Parole ! | D5 Channel Punjabi

ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਾਡੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਤੇ ਨਵੀਂਆਂ ਬੱਸਾਂ ਲਿਆਂਦੀਆਂ ਜਾਣ ਨਾਲ ਹੀ ਜਿਹੜੇ ਕੰਡਕਟਰ ਉੱਤੇ ਕਾਰਵਾਈ ਕੀਤੀ ਗਈ ਹੈ ਉਸਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਉਸ ਤੇ ਕਾਰਵਾਈ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button