Breaking NewsD5 specialNewsPunjabTop News
PSEB ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ

ਐੱਸ.ਏ.ਐੱਸ. ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ ‘ਚ ਕੁਲ ਨਤੀਜਾ 97.94 ਫ਼ੀਸਦੀ ਰਿਹਾ ਤੇ ਤਿੰਨ ਕੁੜੀਆਂ ਪਹਿਲੇ ਸਥਾਨ ਤੇ ਰਹੀਆਂ।




