Breaking NewsD5 specialNewsPunjabTop News

PSPCL ਪਾਵਰਕਾਮ ਮੁਲਾਜ਼ਮਾਂ ਦੀ ਸਰਕਾਰ ਨੂੰ ਚੇਤਾਵਨੀ, ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੰਮਕਾਜ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ

ਬਰਨਾਲਾ: PSPCL ਪਾਵਰਕਾਮ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ 15 ਨਵੰਬਰ ਤੋਂ 26 ਨਵੰਬਰ ਤੱਕ ਲਗਾਤਾਰ ਹੜਤਾਲ ’ਤੇ ਹਨ।ਇਸ ਦੌਰਾਨ ਮੌਕੇ ’ਤੇ ਮੌਜੂਦ ਮੁਲਾਜ਼ਮਾਂ ਹਰਬੰਸ ਸਿੰਘ, ਦਲਜੀਤ ਸਿੰਘ, ਜਸਵਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਬਰਨਾਲਾ ਦੀਆਂ ਸਮੂਹ ਯੂਨੀਅਨਾਂ ਵੱਲੋਂ ਇਹ ਸੰਘਰਸ਼ ਲੜੀਆ ਜਾ ਰਿਹਾ ਹੈ।ਇਸ ਦੀ ਮੁੱਖ ਮੰਗ 2011 ਤੋਂ ਬਾਅਦ ਭਰਤੀ ਹੋਏ ਨਵੇਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਸਬੰਧ ਵਿੱਚ ਪਾਵਰਕਾਮ ਮੈਨੇਜਮੈਂਟ ਵੱਲੋਂ ਦਿੱਤੇ ਜਾ ਰਹੇ ਪੇ-ਸਕੇਲ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਕਟੌਤੀ ਕਰਨ ਵਾਲੇ ਪੇ-ਬੈਂਡ ਨੂੰ ਦਰੁਸਤ ਕਰਨਾ ਹੈ।

ਖੱਟਰ ਦੇ ਘਰ ਪਹੁੰਚੇ ਕਿਸਾਨ, ਫਿਰ ਪਾਈਆਂ ਧੂੰਮਾਂ, ਕੋਠਿਆਂ ‘ਤੇ ਚੜ੍ਹੇ ਲੋਕ D5 Channel Punjabi

ਉਹ ਇਸ ਮੁੱਖ ਮੁੱਦੇ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਨ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਪਦਉਨਤੀਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਪਰ ਮੀਟਿੰਗਾਂ ਵੀ ਬੇਅਰਥ ਸਾਬਤ ਹੋ ਰਹੀਆਂ ਹਨ, ਜਿਸ ਕਾਰਨ ਹੁਣ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ।

CM ਚੰਨੀ ਦਾ ਹੋਰ ਵੱਡਾ ਧਮਾਕਾ, ਕੈਬਨਿਟ ‘ਚ ਸ਼ਾਮਲ ਕੀਤੇ 2 ਨਵੇਂ ਮੰਤਰੀ, ਤੁਰੰਤ ਲਿਆ ਫੈਸਲਾ D5 Channel Punjabi

ਜੇਕਰ ਪੰਜਾਬ ਸਰਕਾਰ ਨੇ 26 ਤਰੀਕ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ ਅਤੇ ਬਿਜਲੀ ਮੁਲਾਜ਼ਮਾਂ ਵੱਲੋਂ ਕੰਮਕਾਜ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ।ਜੇਕਰ ਇਸ ਦੌਰਾਨ ਬਿਜਲੀ ਸਬੰਧੀ ਕੋਈ ਜਨਤਕ ਸਮੱਸਿਆ ਆਉਂਦੀ ਹੈ ਤਾਂ ਉਸ ਲਈ ਪਾਵਰਕਾਮ ਵਿਭਾਗ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button