Breaking NewsEntertainmentNewsPunjab

Pulwama Attack : ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ Ammy Virk

ਚੰਡੀਗੜ੍ਹ : ਪੁਲਵਾਮਾ ‘ਚ ਸੀ.ਆਰ.ਪੀ. ਐੱਫ. ਜਵਾਨਾਂ ‘ਤੇ ਅੱਤਵਾਕੀ ਹਮਲੇ ਨੇ ਦੇਸ਼ ਨੂੰ ਝੰਜੋਡ ਕੇ ਰੱਖ ਦਿੱਤਾ ਹੈ। ਹਰ ਦੇਸ਼ ਵਾਸੀ ਪੁਲਵਾਮਾ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸਲਾਮ ਕਰ ਰਿਹਾ ਹੈ। ਸ਼ਹੀਦਾਂ ਦੇ ਪਰਿਵਾਰਾਂ ਦੇ ਦੁੱਖ ਵਿੱਚ ਹਰ ਕੋਈ ਕਿਸੇ ਨਾ ਕਿਸੇ ਤਰੀਕੇ ਨਾਲ ਸ਼ਰੀਕ ਹੋ ਰਿਹਾ ਹੈ, ਉੱਥੇ ਹੀ ਫ਼ਿਲਮੀ ਸਿਤਾਰੇ ਵੀ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਲਈ ਨਿੱਤਰ ਰਹੇ ਹਨ। ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਇਸ ਹਮਲੇ ਵਿਚ ਸ਼ਹੀਦ ਸੂਬੇ ਦੇ ਚਾਰ ਜਵਾਨਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

Read Also ਪੰਮੀ ਬਾਈ ਅਤੇ ਐਮੀ ਵਿਰਕ ਨੂੰ ਪਹੁੰਚਣਾ ਪੈ ਗਿਆ ਥਾਣੇ! Pammi Bai & Ammy Virk in Police Station

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਇਸ ਹਮਲੇ ਵਿੱਚ ਸ਼ਹੀਦ ਸੂਬੇ ਦੇ ਚਾਰ ਜਵਾਨਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਐਮੀ ਵਿਰਕ ਨੇ ਇਸ ਬਾਰੇ ਅਪਣੇ ਸੋਸ਼ਲ ਮੀਡੀਆ ਅਕਾਉਂਟ ਉਤੇ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਰਿਵਾਰਾਂ ਨੂੰ ਪਏ ਪੁੱਤਰਾਂ ਦੇ ਘਾਟੇ ਨੂੰ ਤਾਂ ਪੂਰਾ ਨਹੀਂ ਕਰ ਸਕਦੇ ਪਰ ਅਪਣੇ ਵੱਲੋਂ ਮਦਦ ਜ਼ਰੂਰ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨੂੰ 12-12 ਲੱਖ ਮੁਆਵਜ਼ਾ ਤੇ ਇਕ ਜਣੇ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੋਇਆ ਹੈ।

https://www.instagram.com/p/Bt7pj0Vjgiw/

ਦੱਸ ਦਈਏ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਕੀਤੇ ਇਸ ਹਮਲੇ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਚੋਹਲਾ ਸਾਹਿਬ ਅਧੀਨ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ, ਮੋਗਾ ਦੇ ਕਸਬਾ ਕੋਟ ਈਸੇ ਖ਼ਾਂ ਦੇ ਪਿੰਡ ਗਲੋਟੀ ਦਾ ਜੈਮਲ ਸਿੰਘ, ਗੁਰਦਾਸਪੁਰ ਜ਼ਿਲ੍ਹੇ ਦੇ ਸ਼ਹਿਰ ਦੀਨਾਨਗਰ ਦੀ ਆਰਿਆ ਕਾਲੋਨੀ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਅਤੇ ਅਨੰਦਪੁਰ ਸਾਹਿਬ ਦੇ ਪਿੰਡ ਰੌਲੀ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਨੇ ਅਪਣੀਆਂ ਜਾਨਾਂ ਗਵਾ ਲਈਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button