NewsPunjabTop News

PUNBUS, Punjab Roadways ਅਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ, 3 ਦਿਨ ਤੱਕ ਨਹੀਂ ਚਲਣਗੀਆਂ ਬੱਸਾਂ

ਚੰਡੀਗੜ੍ਹ: ਪਨਬੱਸ,ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਉਨ੍ਹਾਂ ਨੂੰ ਪੱਕਾ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ‘ਤੇ ਹਨ। ਯੂਨੀਅਨ ਆਗੂਆਂ ਅਨੁਸਾਰ 3 ਦਿਨ ਤੱਕ ਬੱਸਾਂ ਨਹੀਂ ਚਲਾਈਆਂ ਜਾਣਗੀਆਂ। ਹੜਤਾਲ ਦਾ ਅਸਰ ਬੱਸ ਸਟੈਂਡ ’ਤੇ ਬੱਸਾਂ ਦੀ ਉਡੀਕ ਕਰ ਰਹੇ ਸਵਾਰੀਆਂ ’ਤੇ ਸਾਫ਼ ਨਜ਼ਰ ਆ ਰਿਹਾ ਹੈ।

PRTC News : PRTC, PUNBUS ਮੁਲਾਜ਼ਮਾਂ ਨੇ ਹਿਲਾਈ ਸਰਕਾਰ, 15 August ਤੋਂ ਪਹਿਲਾ ਕਰਤਾ ਐਲਾਨ | D5 Channel Punjabi

ਅੰਤਰ-ਰਾਜੀ ਰੂਟਾਂ ‘ਤੇ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਸਭ ਤੋਂ ਵੱਡੀ ਸਮੱਸਿਆ ਇਸ ਲਈ ਹੈ ਕਿਉਂਕਿ ਉਨ੍ਹਾਂ ਨੂੰ ਸਿਰਫ਼ ਦੂਜੇ ਸੂਬਿਆਂ ਦੀਆਂ ਬੱਸਾਂ ਦਾ ਹੀ ਇੰਤਜ਼ਾਰ ਕਰਨਾ ਪੈਂਦਾ ਹੈ। ਸੂਤਰਾਂ ਦੁਆਰਾ ਮਿਲੀ ਜਾਣਕਾਰੀ ਅਨੁਸਾਰ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੇ ਆਪਣੀਆਂ ਬੱਸਾਂ ਵਰਕਸ਼ਾਪਾਂ ਵਿੱਚ ਖੜ੍ਹੀਆਂ ਕਰ ਦਿੱਤੀਆਂ ਹਨ ਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਬੱਸਾਂ ਹੀ ਚੱਲਣਗੀਆਂ। ਇਹ ਕਰਮਚਾਰੀ ਯੂਨੀਅਨਾਂ, ਟਰਾਂਸਪੋਰਟ ਮੰਤਰੀ ਤੇ ਟਰਾਂਸਪੋਰਟ ਸਕੱਤਰ ਵਿਚਕਾਰ ਕਈ ਅਸਫਲ ਮੀਟਿੰਗਾਂ ਤੋਂ ਬਾਅਦ ਫੈਸਲਾ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button