PunjabTop News

Punjab ‘ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ ‘ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ

ਪੰਜਾਬ ‘ਚ ਖੇਤੀ ਟਿਊਬਵੈਲਾਂ ਨੂੰ 24 ਘੰਟੇ ਮੁਫ਼ਤ ਬਿਜਲੀ ਦੇਣ ਅਤੇ ਨਤੀਜੇ ਵਜੋਂ ਜ਼ਮੀਨੀ ਪਾਣੀ ਦੀ ਬਹੁਤ ਜ਼ਿਆਦਾ ਨਿਕਾਸੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਭੂਮੀਗਤ ਜਲ ਬੋਰਡ ਨੂੰ ਚਾਰ ਹਫ਼ਤਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈਇੱਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਵੱਡਾ ਖ਼ਤਰਾ ਪੈਦਾ ਕਰੇਗੀ। ਸੂਬੇ ‘ਚ ਨਿਰਧਾਰਤ ਸਮਰੱਥਾ ਤੋਂ ਦੁੱਗਣਾ ਜ਼ਮੀਨ ਹੇਠਲਾ ਪਾਣੀ ਕੱਢਣਾ ਘਾਤਕ ਹੋ ਸਕਦਾ ਹੈ ਅਤੇ ਕੇਂਦਰੀ ਗਰਾਊਂਡ ਵਾਟਰ ਬੋਰਡ ਨੂੰ ਜਵਾਬ ਦੇਣਾ ਚਾਹੀਦਾ ਹਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਰਾਜ ਨੀਤੀ ਦੇ ਅਨੁਸਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਸੀਮਤ ਸਮੇਂ ਲਈ ਹੀ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ, ਪਰ ਜ਼ਮੀਨੀ ਪੱਧਰ ‘ਤੇ ਕਈ ਖੇਤਰਾਂ ਵਿੱਚ 24 ਘੰਟੇ ਮੁਫ਼ਤ ਬਿਜਲੀ ਦੀ ਵਰਤੋਂ ਕੀਤੀ ਜਾ ਰਹੀ ਹੈ।ਅਦਾਲਤ ਨੂੰ ਦੱਸਿਆ ਗਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਖੇਤਰ ਵਿੱਚ ਲਗਭਗ 300 ਅਜਿਹੇ ਖੇਤੀ ਕੁਨੈਕਸ਼ਨ ਹਨ ,ਜਿੱਥੇ 24 ਘੰਟੇ ਮੁਫ਼ਤ ਬਿਜਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਬਿਜਲੀ ਦੀ ਵਰਤੋਂ ਸਿਰਫ਼ ਟਿਊਬਵੈਲਾਂ ਤੱਕ ਹੀ ਸੀਮਿਤ ਨਹੀਂ ਹੈ। ਪਟੀਸ਼ਨਕਰਤਾ ਨੇ ਤਰਕ ਦਿੱਤਾ ਹੈ ਕਿ ਮੁਫ਼ਤ ਬਿਜਲੀ ਕਾਰਨ ਦੁੱਗਣਾ ਨੁਕਸਾਨ ਹੋ ਰਿਹਾ ਹੈ। ਜਿੱਥੇ ਬਿਜਲੀ ਦੀ ਖਪਤ ਵੱਧ ਰਹੀ ਹੈ, ਉੱਥੇ ਹੀ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਹੋ ਰਹੀ ਹੈ।

ਕੇਂਦਰੀ ਭੂਮੀ ਜਲ ਬੋਰਡ ਦੀ ਰਿਪੋਰਟ ਅਨੁਸਾਰ 2023 ਵਿੱਚ ਪੰਜਾਬ ਵਿੱਚ ਕੁੱਲ ਭੂਮੀਗਤ ਪਾਣੀ ਰੀਚਾਰਜ 18.84 ਬੀਸੀਐਮ ਸੀ, ਜਦੋਂ ਕਿ ਵਰਤੋਂ 27.8 ਬੀਸੀਐਮ ਤੱਕ ਪਹੁੰਚ ਗਈ , ਜੋ ਕਿ ਸਪੱਸ਼ਟ ਤੌਰ ‘ਤੇ ਬਹੁਤ ਜ਼ਿਆਦਾ ਹੈ। ਸੂਬੇ ਵੱਲੋਂ ਜਵਾਬ ਦਿੰਦੇ ਹੋਏ ਕਿਹਾ ਗਿਆ ਕਿ ਨਵੇਂ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਲੰਬੇ ਸਮੇਂ ਤੋਂ ਜਾਰੀ ਨਹੀਂ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button