Breaking NewsD5 specialNewsPoliticsPunjab

Punjab ਦਾ ਬੇੜਾ ਗਰਕ ਕਰਨ ਲੱਗੇ ਲੀਡਰ! ਕਰੋਨਾ ‘ਚ 2 ਹਜ਼ਾਰ ਕਰੋੜ ਦਾ ਘਪਲਾ !

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਨੂੰ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਸੂਬਾ ਸਰਕਾਰ ਨੂੰ ਭੰਗ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਹ ਇਸ ਲਈ ਜਰੂਰੀ ਹੈ, ਕਿਉਂਕਿ ਸੂਬੇ ਅੰਦਰ ਸੰਵਿਧਾਨਿਕ ਮਸ਼ੀਨਰੀ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਾਰਜਪਾਲਿਕਾ ਨੂੰ ਧਮਕਾਉਣ ਲਈ ਕਾਂਗਰਸੀ ਮੰਤਰੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਨਿਯੁਕਤ ਕੀਤੇ ਸਿਵਲ ਸਰਵਿਸ ਦੇ ਮੁਖੀ ਨੂੰ ਮਾਨਤਾ ਦੇਣ ਤੋਂ ਇਨਕਾਰ ਕਰਨ ਲਈ ਮੰਤਰੀ ਮੰਡਲ ਨੂੰ ਨੈਤਿਕ ਆਧਾਰ ਉੱਤੇ ਅਸਤੀਫਾ ਦੇਣਾ ਚਾਹੀਦਾ ਹੈ ਜਾਂ ਇਸ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਮੰਤਰੀਆਂ ਵੱਲੋਂ ਇਹ ਸਾਰਾ ਡਰਾਮਾ ਆਪਣੇ ਸਰਕਾਰੀ ਖਜ਼ਾਨੇ ਦੀ ਗੈਰਕਾਨੂੰਨੀ ਲੁੱਟ ਦੇ ਧੰਦੇ ਨੂੰ ਬਚਾਉਣ ਲਈ ਕੀਤਾ ਗਿਆ ਹੈ।

ਮੰਤਰੀਆਂ ਤੇ ਅਫਸਰਾਂ ਦੇ ਆਪਸੀ ਝਗੜੇ ਤੋਂ ਬਾਅਦ ਹੁਣ CAPTAIN ਦੇ ਅਸਤੀਫੇ ਦੀ ਉੱਠੀ ਮੰਗ, ਕੁਰਸੀ ਬਚਾ ਪਾਉਣਗੇ CAPTAIN?

ਮਜੀਠੀਆ ਨੇ ਕਿਹਾ ਮੰਤਰੀਆਂ ਨੇ ਮੁੱਖ ਸਕੱਤਰ ਨੂੰ ਇਸ ਕਰਕੇ ਨਿਸ਼ਾਨਾ ਬਣਾਇਆ ਹੈ, ਕਿਉਂਕਿ ਉਸ ਨੇ ਪੂਰਵ ਕੈਬਨਿਟ ਮੀਟਿੰਗ ਵਿਚ ਇਹ ਗੱਲ ਉਠਾਈ ਸੀ ਕਿ ਕਾਂਗਰਸੀਆਂ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ ਹੈ ਅਤੇ ਇਸ ਸੰਬੰਧ ਵਿਚ ਬਠਿੰਡਾ ਜ਼ਿਲ੍ਹੇ ਦਾ ਖਾਸ ਤੌਰ ਤੇ ਜ਼ਿਕਰ ਕੀਤਾ ਸੀ। ਉਹਨਾਂ ਕਿਹਾ ਕਿ ਇਸ 2000 ਕਰੋੜ ਰੁਪਏ ਘੁਟਾਲੇ ਦਾ ਪਰਦਾਫਾਸ਼ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਵੱਲੋਂ ਇੱਕ ਸੁਤੰਤਰ ਅਤੇ ਨਿਰਪੱਖ ਜਾਂਚ ਕੀਤੇ ਜਾਣ ਦੀ ਲੋੜ ਹੈ। ਅਕਾਲੀ ਆਗੂ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਨੇ ਅੱਜ ਦੀ ਹਰਕਤ ਨਾਲ ਨਾ ਸਿਰਫ ਕਾਰਜਪਾਲਿਕਾ ਦਾ ਨਿਰਾਦਰ ਕੀਤਾ ਹੈ, ਸਗੋਂ ਮੁੱਖ ਮੰਤਰੀ ਦੇ ਦਫ਼ਤਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਅਪਮਾਨ ਕੀਤਾ ਹੈ। ਉਹਨਾਂ ਕਿਹਾ ਕਿ ਇਹ ਸਭ ਸੰਵਿਧਾਨ ਦੇ ਨਿਯਮਾਂ ਅਨੁਸਾਰ ਨਹੀਂ ਹੈ ਅਤੇ ਇਸ ਸਰਕਾਰ ਦਾ ਬਣੇ ਰਹਿਣਾ ਸੰਵਿਧਾਨ ਦੀ ਉਲੰਘਣਾ ਹੈ।

Punjab ਦਾ ਬੇੜਾ ਗਰਕ ਕਰਨ ਲੱਗੇ ਲੀਡਰ! ਕਰੋਨਾ ‘ਚ 2 ਹਜ਼ਾਰ ਕਰੋੜ ਦਾ ਘਪਲਾ! Latest News- D5 Channel Punjab

ਮਜੀਠੀਆ ਨੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਅਜਿਹੇ ਸਮੇਂ ਵਿਚ ਅਗਵਾਈ ਰਹਿਤ ਹੋ ਚੁੱਕਿਆ ਹੈ, ਜਦੋਂ ਲੋਕੀਂ ਇੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਹ ਰਾਹਤ ਅਤੇ ਹਮਦਰਦੀ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੇ ਔਖੇ ਸਮੇਂ ਵਿੱਚ ਸੂਬੇ ਦੀ ਕੈਬਨਿਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਨੂੰ ਸਿਰਫ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਚੋਂ ਮਿਲਦੇ ਆਪਣੇ ਹਿੱਸੇ ਦੀ ਚਿੰਤਾ ਹੈ। ਇਸ ਤੋਂ ਇਲਾਵਾ ਇਸ ਨੂੰ ਨਾ ਸਿਹਤ ਢਾਂਚੇ ਦੀ ਫਿਕਰ ਹੈ ਅਤੇ ਨਾ ਹੀ ਲੋੜਵੰਦਾਂ ਨੂੰ ਕੇਂਦਰੀ ਰਾਸ਼ਨ ਵੰਡਣ ਜਾਂ ਆਮ ਆਦਮੀ ਨੂੰ ਕੋਈ ਰਾਹਤ ਦੇਣ ਦੀ ਚਿੰਤਾ ਹੈ। ਉਹਨਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਇਹ ਸਾਰੇ ਮਸਲੇ ਅੱਜ ਦੇ ਸਰਕਾਰੀ ਏਜੰਡੇ ਦਾ ਹਿੱਸਾ ਹੀ ਨਹੀਂ ਸਨ ਅਤੇ ਉੱਥੇ ਸਿਰਫ ਸ਼ਰਾਬ ਬਾਰੇ ਚਰਚਾ ਕੀਤੀ ਗਈ।

ਕੋਰੋਨਾ ਪੀੜਤ ਦੀ 2 ਜੱਜਾਂ ਨੂੰ ਸੁਣਵਾਈ ਕਰਨੀ ਪਈ ਮਹਿੰਗੀ, ਵੱਡੀ ਲਾਪਰਵਾਹੀ ਵੀ ਆਈ ਸਾਹਮਣੇ! D5 Channel Punjabi

ਇਸ ਗੱਲ ਉੱਤੇ ਜ਼ੋਰ ਦਿੰਦਿਆਂ ਕਿ ਉਹ ਮੁੱਖ ਸਕੱਤਰ ਦੇ ਸਮਰਥਕ ਨਹੀਂ ਹਨ, ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਦੂਜੇ ਅਧਿਕਾਰੀਆਂ ਦੀ ਅਗਵਾਈ ਕਰਨ ਵਾਸਤੇ ਸ੍ਰੀ ਕਰਨ ਅਵਤਾਰ ਸਿੰਘ ਦੀ ਚੋਣ ਸਰਕਾਰ ਦੁਆਰਾ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਸ ਅਧਿਕਾਰੀ ਵੱਲੋਂ ਕਾਂਗਰਸ ਕਾਰਜਕਾਲ ਦੌਰਾਨ ਹਮੇਸ਼ਾਂ ਹੀ ਬਹੁਤ ਸ਼ਾਨਦਾਰ ਰਿਪੋਰਟਾਂ ਦਿੱਤੀਆਂ ਗਈਆਂ ਹਨ, ਪਰੰਤੂ ਹੁਣ ਸੇਵਾਮੁਕਤ ਹੋਣ ਤੋਂ ਸਿਰਫ ਚਾਰ ਮਹੀਨੇ ਪਹਿਲਾਂ ਉਹ ਇਕਦਮ ਬੁਰਾ ਵਿਅਕਤੀ ਬਣ ਗਿਆ ਹੈ। ਉਹਨਾਂ ਕਿਹਾ ਕਿ ਸਪੱਸ਼ਟ ਹੈ ਕਿ ਮੰਤਰੀਆਂ ਨੇ ਇਸ ਅਧਿਕਾਰੀ ਵਿਰੁੱਧ ਇੱਕ ਗਿਰੋਹ ਬਣਾ ਲਿਆ ਹੈ, ਕਿਉਂਕਿ ਉਹ ਇਸ ਸਿਸਟਮ ਦੀ ਰਾਖੀ ਕਰਨ ਵਾਲੀ ਆਖਰੀ ਦੀਵਾਰ ਹੈ। ਮੌਜੂਦਾ ਹਾਲਾਤ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਵਿੱਤ ਮੰਤਰੀ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਸੀ ਕਿ ਸੂਬੇ ਕੋਲ ਟੀਚੇ ਨਾਲੋਂ ਵਾਧੂ ਮਾਲੀਆ ਹੋ ਚੁੱਕਿਆ ਹੈ।

NEWS BULLETIN ,ਮੁੱਖ ਮੰਤਰੀ ਦੇ ਸ਼ਹਿਰ ‘ਚ ਹੰਗਾਮਾ, KEJRIWAL ਸਰਕਾਰ ਨੂੰ ਲੈਕੇ ਵੱਡੇ ਖੁਲਾਸੇ! D5 Channel Punjabi

ਉਹਨਾਂ ਕਿਹਾ ਕਿ ਹੁਣ ਵਿੱਤ ਮੰਤਰੀ ਬਿਲਕੁੱਲ ਉਲਟ ਬਿਆਨਬਾਜ਼ੀ ਕਰ ਰਿਹਾ ਹੈ ਜਦਕਿ ਤਾਲਾਬੰਦੀ ਮਾਰਚ ਦੇ ਆਖਰੀ ਹਫ਼ਤੇ ਸ਼ੁਰੂ ਹੋਈ ਸੀ, ਜਦੋਂ ਵਿੱਤੀ ਸਾਲ ਮੁਕੰਮਲ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਹਰ ਸਾਲ ਮਾਲੀਏ ਦਾ ਘਾਟਾ ਝੱਲਦਾ ਆ ਰਿਹਾ ਹੈ। ਆਪਣੀਆਂ ਨਾਕਾਮੀਆਂ ਨੂੰ ਸਵੀਕਾਰ ਕਰਨ ਦੀ ਬਜਾਇ ਵਿੱਤ ਮੰਤਰੀ ਮੁੱਖ ਸਕੱਤਰ ਨੂੰ ਧਮਕਾ ਕੇ ਆਪਣੀਆਂ ਨਾਕਾਮੀਆਂ ਲੁਕਾਉਣ ਅਤੇ ਆਪਣੀ ਹਊਮੈ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਦਕਿ ਆਬਕਾਰੀ ਨੀਤੀ ਬਣਾਉਣ ਦਾ ਕੰਮ ਉਹ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਵਾਲੇ ਕਰ ਚੁੱਕਿਆ ਹੈ। ਉਹਨਾਂ ਕਿਹਾ ਕਿ ਜੇਕਰ ਕੈਬਨਿਟ ਸਹੀ ਰਾਹ ਉੱਤੇ ਚੱਲੀ ਹੁੰਦੀ ਅਤੇ ਸਾਂਝੀ ਜ਼ਿੰਮੇਵਾਰੀ ਦੇ ਸਿਧਾਂਤ ਨੂੰ ਤਿਆਗਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੁੰਦਾ ਤਾਂ ਖੁਦ ਨੂੰ ਇਸ ਤਰ੍ਹਾ ਮਜ਼ਾਕ ਦਾ ਪਾਤਰ ਬਣਾਉਣ ਦੀ ਬਜਾਇ ਇਸ ਨੂੰ ਸਮੂਹਿਕ ਰੂਪ ਵਿਚ ਅਸਤੀਫੇ ਦੇਣੇ ਚਾਹੀਦੇ ਸਨ।

Big Breaking-ਕਿਡਨੈਪਿੰਗ ਮਾਮਲੇ ‘ਚ SAINI ਨੂੰ ਰਾਹਤ, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ! D5 Channel Punjabi

ਇਹ ਟਿੱਪਣੀ ਕਰਦਿਆਂ ਕਿ ਅਜਿਹੇ ਹਾਲਾਤ ਕਰਕੇ ਲੋਕੀਂ ਦੁੱਖ ਭੋਗ ਰਹੇ ਹਨ ਜਦਕਿ ਕਾਂਗਰਸੀ ਮੰਤਰੀਆਂ ਨੇ ਸਿਰਫ ਆਪਣੀ ਚੌਧਰ ਵਿਖਾਉਣ ਲਈ ਨੌਕਰਸ਼ਾਹਾਂ ਨੂੰ ਦਬਕਾਉਣ ਦੀ ਕੋਸ਼ਿਸ਼ ਕੀਤੀ ਹੈ, ਅਕਾਲੀ ਆਗੂ ਨੇ ਕਿਹਾ ਕਿ ਜਿੱਥੇ ਤਕ ਕੋਵਿਡ-19 ਦਾ ਸੰਬੰਧ ਹੈ, ਪੰਜਾਬ ਅੰਦਰ ਇਸ ਮਹਾਂਮਾਰੀ ਕਰਕੇ ਮੌਤ ਦੀ ਦਰ ਦੇਸ਼ ਵਿਚੋਂ ਸਭ ਤੋਂ ਉੱਚੀ ਹੈ। ਉਹਨਾਂ ਕਿਹਾ ਕਿ ਸਿਹਤ ਢਾਂਚੇ ਦੀ ਮਾੜੀ ਹਾਲਤ ਹੈ, ਲੋਕਾਂ ਨੂੰ ਰਾਸ਼ਨ ਨਹੀਂ ਵੰਡਿਆ ਜਾ ਰਿਹਾ ਹੈ, ਜਿਸ ਕਰਕੇ ਇੱਕ ਵਿਅਕਤੀ ਖੁਦਕੁਸ਼ੀ ਤਕ ਕਰ ਚੁੱਕਿਆ ਹੈ। ਉਹਨਾਂ ਕਿਹਾ ਕਿ ਖੇਤ ਮਜ਼ਦੂਰਾਂ, ਦਿਹਾੜੀਦਾਰਾਂ ਅਤੇ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਸਰਕਾਰ ਵੱਲੋਂ ਮੱਦਦ ਕਰਨ ‘ਚ ਕੀਤੀ ਜਾ ਰਹੀ ਟਾਲਮਟੋਲ ਕਰਕੇ ਸਨਅਤਾਂ ਦੁਬਾਰਾ ਸ਼ੁਰੂ ਨਹੀਂ ਹੋ ਰਹੀਆਂ ਹਨ। ਪੂਰੇ ਸੂਬੇ ਦੀ ਅਰਥ ਵਿਵਸਥਾ ਗੋਤਾ ਖਾ ਚੁੱਕੀ ਹੈ, ਪਰੰਤੂ ਸਾਰੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਸਿਰਫ ਆਪਣੇ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਦੀ ਫਿਕਰ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button