PunjabTop News

Punjab: ਸ਼੍ਰੋਮਣੀ ਕਮੇਟੀ ਦੀ ਅਹਿਮ ਇਕੱਤਰਤਾ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਇਹ ਮੀਟਿੰਗ ਕੱਲ੍ਹ 21 ਅਗਸਤ ਨੂੰ ਹੋਣੀ ਸੀ, ਪਰ ਪੰਜਾਬ ਬੰਦ ਦਾ ਸਮਰਥਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਨੇ ਮੀਟਿੰਗ ਦੀ ਤਰੀਕ ‘ਚ ਤਬਦੀਲੀ ਕਰ ਦਿੱਤੀ ਸੀ।

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।

ਬੈਠਕ ਦੌਰਾਨ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਪਾਸ ਕੀਤੇ ਗਏ ਸਤਿਕਾਰ ਕਾਨੂੰਨ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਠਕ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਏ ਜਾਣ ਦੀ ਸੰਭਾਵਨਾ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਸਬੰਧੀ ਮਤੇ ਵੀ ਪਾਸ ਕੀਤੇ ਜਾ ਸਕਦੇ ਹਨ।

ਐਸਜੀਪੀਸੀ ਦੀ ਇਸ ਬੈਠਕ ਨੂੰ ਮੌਜੂਦਾ ਸਮੇਂ ਦੇ ਅਹਿਮ ਸਿੱਖ ਮੁੱਦਿਆਂ ਦੇ ਮੱਦੇਨਜ਼ਰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਕਾਰਜਕਾਰਨੀ ਵੱਲੋਂ ਲਏ ਜਾਣ ਵਾਲੇ ਫੈਸਲਿਆਂ ’ਤੇ ਟਿਕੀਆਂ ਹੋਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button