PunjabTop News

Punjab Agricultural University : CM ਮਾਨ ਨੇ PAU ਮਾਮਲੇ ‘ਤੇ ਰਾਜਪਾਲ ਨੂੰ ਚਿੱਠੀ ਲਿੱਖ ਦਿੱਤਾ ਜਵਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਰੱਦ ਕਰਨ ਬਾਰੇ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਜਵਾਬ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਆਪਣੀ ਚਿੱਠੀ ‘ਚ ਕਿਹਾ ਹੈ ਕਿ ਮੈਨੂੰ ਤੁਹਾਡਾ ਪੱਤਰ ਮਿਲਿਆ। ਤੁਸੀਂ ਲਿਖਿਆ ਹੈ ਕਿ ਪੀ. ਏ. ਯੂ. ਦੇ ਵੀ.ਸੀ. ਦੀ ਨਿਯੁਕਤੀ ਗਲ਼ਤ ਤਰੀਕੇ ਨਾਲ ਕੀਤੀ ਗਈ ਹੈ, ਇਸ ਲਈ ਇਸਨੂੰ ਰੱਦ ਕੀਤਾ ਜਾਵੇ। ਤੁਸੀਂ ਲਿਖਿਆ ਹੈ ਕਿ ਨਿਯੁਕਤੀ ਤੁਹਾਡੀ ਮਨਜ਼ੂਰੀ ਨਾਲ ਹੋਣੀ ਚਾਹੀਦੀ ਸੀ।

Mansa Court ’ਚ ਪੇਸ਼ ਹੋਣ ਤੋਂ ਬਾਅਦ CM ਨੂੰ ਆਇਆ ਗੁੱਸਾ, ਪੁਰਾਣੇ ਸਾਥੀ ’ਤੇ ਕੱਢੀ ਭੜਾਸ | D5 Channel Punjabi

ਪੀ. ਏ. ਯੂ. ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੀ. ਏ. ਯੂ. ਦੇ ਬੋਰਡ ਵੱਲੋਂ ਕੀਤੀ ਜਾਂਦੀ ਹੈ ਅਤੇ ਪਹਿਲਾਂ ਕਦੇ ਵੀ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਰਾਜਪਾਲ ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਲਈ ਡਾ. ਸਤਬੀਰ ਸਿੰਘ ਗੋਸਲ ਨੂੰ ਕਾਨੂੰਨ ਅਨੁਸਾਰ ਨਿਯੁਕਤ ਕੀਤਾ ਗਿਆ ਹੈ, ਜਿਵੇਂ ਕਿ ਪਹਿਲਾਂ ਹੁੰਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਡਾ. ਸਤਬੀਰ ਸਿੰਘ ਗੋਸਲ ਬਹੁਤ ਜਾਣੇ-ਪਛਾਣੇ ਵਿਗਿਆਨੀ ਹਨ। ਇਸ ਲਈ ਅਜਿਹੇ ਵਿਅਕਤੀ ਨੂੰ ਹਟਾਉਣ ਦੇ ਰਾਜਪਾਲ ਦੇ ਹੁਕਮਾਂ ‘ਤੇ ਪੰਜਾਬੀਆਂ ‘ਚ ਭਾਰੀ ਗੁੱਸਾ ਹੈ।

Navjot Sidhu Birthday : Jail ਬੈਠਾ Navjot Sidhu ਕਰਤਾ ਖ਼ੁਸ਼, ਵੱਖਰੇ ਢੰਗ ਨਾਲ ਮਨਾਇਆ ਗਿਆ ਜਨਮਦਿਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬੀਆਂ ਵੱਲੋਂ ਭਾਰੀ ਬਹੁਮਤ ਨਾਲ ਚੁਣੀ ਸਰਕਾਰ ਦੇ ਕੰਮਾਂ ‘ਚ ਤੁਸੀਂ ਵਾਰ-ਵਾਰ ਦਖ਼ਲ-ਅੰਦਾਜ਼ੀ ਕਰ ਰਹੇ ਹੋ, ਜਿਸ ਕਾਰਨ ਪੰਜਾਬੀ ਦੁਖ਼ੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਤੁਸੀਂ ਵਿਧਾਨ ਸਭਾ ਦਾ ਇਜਲਾਸ ਬੁਲਾਉਣ ‘ਚ ਰੁਕਾਵਟ ਪਾਈ, ਫਿਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀ. ਸੀ. ਦੀ ਨਿਯੁਕਤੀ ਰੱਦ ਕਰ ਦਿੱਤੀ ਅਤੇ ਹੁਣ ਪੀ. ਏ. ਯੂ. ਦੇ ਵੀ. ਸੀ. ਦੀ ਨਿਯੁਕਤੀ ਰੱਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੈਂ ਦਿਨ-ਰਾਤ ਲੋਕਾਂ ਲਈ ਕੰਮ ਕਰ ਰਿਹਾ ਹਾਂ ਅਤੇ ਜੇਕਰ ਕੋਈ ਵਿਅਕਤੀ ਲੋਕਾਂ ਦੀ ਸਰਕਾਰ ਦੇ ਕੰਮਾਂ ‘ਚ ਰੁਕਾਵਟ ਪੈਦਾ ਕਰਦਾ ਹੈ ਤਾਂ ਲੋਕ ਬਰਦਾਸ਼ਤ ਨਹੀਂ ਕਰਦੇ।

Amritpal ‘ਤੇ NIA ਦਾ ਸ਼ਿੰਕਜਾ ! ਘਰ ‘ਤੇ ਮਾਰੀ ਰੇਡ ਮਿਲੇ ਅਹਿਮ ਸੁਰਾਗ, ਫਸਿਆ ਕਸੂਤਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਤੁਹਾਨੂੰ ਕਈ ਵਾਰ ਮਿਲਿਆ ਹਾਂ ਅਤੇ ਤੁਸੀਂ ਵਧੀਆ ਇਨਸਾਨ ਹੋ। ਉਨ੍ਹਾਂ ਕਿਹਾ ਕਿ ਤੁਸੀਂ ਅਜਿਹੇ ਕੰਮ ਨਹੀਂ ਕਰ ਸਕਦੇ। ਤੁਹਾਨੂੰ ਇਹ ਸਭ ਗਲਤ ਕੰਮ ਕਰਨ ਲਈ ਕੌਣ ਆਖਦਾ ਹੈ? ਉਹ ਪਿੱਠ ਪਿੱਛੇ ਰਹਿੰਦੇ ਹਨ, ਬਦਨਾਮ ਤੁਸੀਂ ਹੁੰਦੇ ਹੋ। ਅਖ਼ੀਰ ‘ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਰਾਜਪਾਲ ਨੂੰ ਬੇਨਤੀ ਕਰਦੇ ਹਨ ਕਿ ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ, ਜਿਹੜੇ ਤੁਹਾਡੇ ਤੋਂ ਗਲਤ ਕੰਮ ਕਰਵਾ ਰਹੇ ਹਨ। ਇਹ ਲੋਕ ਪੰਜਾਬ ਦਾ ਭਲਾ ਨਹੀਂ ਚਾਹੁੰਦੇ। ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ ਕਿ ਕ੍ਰਿਪਾ ਕਰਕੇ ਤੁਸੀਂ ਚੁਣੀ ਹੋਈ ਸਰਕਾਰ ਨੂੰ ਆਪਣਾ ਕੰਮ ਕਰਨ ਦਿਓ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button