Breaking NewsD5 specialNewsPunjabTop News

Punjab Assembly Budget Session 2022 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਦਨ ‘ਚ ਵੱਡਾ ਐਲਾਨ -ਕਿਸਾਨਾਂ ਦਾ ਬਕਾਇਆ ਨਾ ਦੇਣ ‘ਤੇ ਮਿੱਲਾਂ ਦੀ ਪ੍ਰਾਪਰਟੀ ਹੋਵੇਗੀ ਜ਼ਬਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਚੱਲਦਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਕਰਨ ਵਾਲੀਆਂ ਨਿੱਜੀ ਖੰਡ ਮਿੱਲਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ।

ਮੂਸੇਵਾਲਾ ਦੇ ਕਤਲ ਦੀ ਰੇਕੀ ‘ਚ ਰਾਜਾ ਵੜਿੰਗ ਦਾ ਹੱਥ! D5 Channel Punjabi

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦੇ ਜਵਾਬ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਚੌਕਸ ਤੇ ਚਿੰਤਤ ਹੈ। ਜੇਕਰ ਨਿੱਜੀ ਖੰਡ ਮਿੱਲਾਂ ਨੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਕੀਤੀ ਤਾਂ ਮਿੱਲਾਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਜਾਣਗੀਆਂ। ਕਿਸਾਨਾਂ ਦਾ ਕਰੀਬ 313 ਕਰੋੜ ਰੁਪਏ ਮਿੱਲਾਂ ਵੱਲ ਬਕਾਇਆ ਹੈ।

Khabran Da Sira : CM Mann ਦਾ ਵੱਡਾ ਫੈਸਲਾ, ਇਕ ਹੋਰ ਮੰਤਰੀ ਦਾ ਲੱਗਿਆ ਨੰਬਰ | D5 Channel Punjabi

ਹਰਪਾਲ ਚੀਮਾ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਨਵੇਂ ਸਾਲ ਦੇ ਬਜਟ ‘ਚ 323 ਕਰੋੜ ਰੁਪਏ ਮੰਗੇ ਹਨ।27 ਜੂਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਵਿਧਾਨ ਸਭਾ ਦਾ ਬਜਟ ਸੈਸ਼ਨ 30 ਜੂਨ ਤਕ ਚੱਲੇਗਾ। ‘ਖ਼ਜ਼ਾਨੇ ਦੀ ਦੁਰਵਰਤੋਂ’ ‘ਤੇ ਮਾਨ ਸਰਕਾਰ ਅੱਜ ਵ੍ਹਾਈਟ ਪੇਪਰ ਲਿਆਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button