Breaking NewsD5 specialNewsPunjabTop News

Punjab Bhawan ‘ਚ 11 ਵਜੇ ਹੋਵੇਗੀ ਆਲ ਪਾਰਟੀ ਮੀਟਿੰਗ, BSF ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਬਣਾਈ ਜਾਵੇਗੀ ਰਣਨੀਤੀ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਬੀਐਸਐਫ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ‘ਚ ਕਾਂਗਰਸ ਪਾਰਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੀ ਹਿੱਸਾ ਲੈਣਗੇ। ਅੱਜ ਹੋਣ ਵਾਲੀ ਮੀਟਿੰਗ ਵਿੱਚ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕੀਤਾ ਜਾ ਸਕਦਾ ਹੈ।

Khabran Da Sira🔴LIVE : ਕਿਸਾਨਾਂ ਲਈ CM ਚੰਨੀ ਦਾ ਐਲਾਨ, ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ, ਭਖਿਆ ਮਾਹੌਲ

ਨਾਲ ਹੀ ਇਹ ਫੈਸਲਾ ਲਿਆ ਜਾ ਸਕਦਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਤੋਂ ਡਾ. ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ ਅਤੇ ਅਮਨ ਅਰੋੜਾ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਸੰਭਵ ਹੈ ਕਿ ਭਾਜਪਾ ਆਗੂ ਇਸ ਵਿੱਚ ਸ਼ਾਮਲ ਨਾ ਹੋਣ।

ਸਵੇਰੇ ਹੀ ਰਾਜਾ ਵੜਿੰਗ ਦਾ ਵੱਡਾ ਐਕਸ਼ਨ, ਫੜ੍ਹ ਲਈਆਂ ਵੱਡੇ ਘਰਾਣਿਆਂ ਦੀਆਂ 5 ਬੱਸਾਂ || D5 Channel Punjabi

ਇਸ ਦੌਰਾਨ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੇ ਇੰਚਾਰਜ ਅਤੇ ਪੰਜਾਬ ਮਾਮਲੀਆਂ ਦੇ ਇੰਚਾਰਜ ਹਰੀਸ਼ ਚੌਧਰੀ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸਿੱਧੂ ਦੇ ਮੁੱਦੇ ‘ਤੇ ਚਰਚਾ ਕੀਤੀ ਹੈ ਅਤੇ ਇਸਦੇ ਨਾਲ ਹੀ ਅਰੂਸਾ ਆਲਮ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਗਈ ਹੈ । ਪਤਾ ਲੱਗਾ ਹੈ ਕਿ ਪਾਰਟੀ ਹਾਈਕਮਾਂਡ ਨਹੀਂ ਚਾਹੁੰਦੀ ਕਿ ਇਸ ਮੁੱਦੇ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button