ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਅੱਜ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਪਣਾ ਦੂਜਾ ਬਜਟ ਪੇਸ਼ ਕਰਨਗੇ। ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ, ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਾਰੰਟੀ, ਨੌਜਵਾਨਾਂ ਨੂੰ ਰੋਜ਼ਗਾਰ ਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਸਰਕਾਰੀ ਦਾਅਵੇ ਦੇ ਮੱਦੇਨਜ਼ਰ ਸਾਰਿਆਂ ਦੀਆਂ ਨਜ਼ਰਾਂ ਬਜਟ ‘ਤੇ ਟਿਕੀਆਂ ਹਨ।
ਜਥੇਦਾਰ ਤੋਂ ਬਾਅਦ ਬਸਪਾ ਦਾ ਅਕਾਲੀ ਦਲ ਨੂੰ ਝਟਕਾ? ਜਲੰਧਰ ਜ਼ਿਮਨੀ ਚੋਣ ‘ਤੇ ਦਿੱਤਾ ਵੱਡਾ ਬਿਆਨ!
ਉਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਪੇਸ਼ ਹੋਣ ਤੋਂ ਪਹਿਲਾ ਟਵੀਟ ਕਰਦਿਆਂ ਕਿਹਾ ਕਿ “ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ…ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ…ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ…ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ…।”
ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ…ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ…
ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ…ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ…— Bhagwant Mann (@BhagwantMann) March 10, 2023
ਤਿੰਨ ਲੱਖ ਰੁਪਏ ਦੇ ਕਰਜ਼ੇ ਵਿਚ ਡੁੱਬੇ ਸੂਬੇ ਦੀ ਜਨਤਾ ‘ਤੇ ਕੋਈ ਨਵਾਂ ਬੋਝ ਪਾਏ ਬਿਨਾਂ, ਵਿਕਾਸ ਯੋਜਨਾਵਾਂ ਲਈ ਪੈਸੇ ਦੀ ਵਿਵਸਥਾ ਕਰਨਾ ਚੀਮਾ ਲਈ ਸਭ ਤੋਂ ਵੱਡੀ ਚੁਣੌਤੀ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.