ਡਰੱਗ ਮਾਮਲੇ ਨੂੰ ਲੈਕੇ ਵੱਡੀ ਕਾਰਵਾਈ ਕਰਨ ਦੀ ਤਿਆਰੀ ‘ਚ ਪੰਜਾਬ ਸਰਕਾਰ
ਪੰਜਾਬ ਸਰਕਾਰ ਡਰੱਗ ਮਾਮਲੇ ‘ਚ ਵੱਡੀ ਕਾਰਵਾਈ ਕਰਨ ਦੀ ਤਿਆਰੀ ‘ਚ ਹੈ। ਜਿਸ ਦੇ ਸੰਕੇਤ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਹਨ। ਦੱਸ ਦੇਈਏ ਕਿ ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਿਤ 3 ਲਿਫ਼ਾਫੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚ ਗਏ ਸਨ। ਇਸ ਸਬੰਧੀ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਪੰਜਾਬ ‘ਚ ਡਰੱਗ ਮਾਮਲੇ ਨਾਲ ਸੰਬੰਧਤ ਕਈ ਸਾਲਾਂ ਤੋਂ ਬੰਦ ਪਏ 3 ਲਿਫ਼ਾਫ਼ੇ ਮਾਣਯੋਗ ਹਾਈਕੋਰਟ ਵੱਲੋਂ ਖੋਲ੍ਹੇ ਗਏ ਤੇ ਉਹ ਮੇਰੇ ਕੋਲ ਪਹੁੰਚ ਗਏ ਹਨ। ਮੁੱਖ ਮੰਤਰੀ ਮਾਨ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ‘ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ।
‘ਸੀ. ਐੱਮ. ਯੋਗਸ਼ਾਲਾ’ ਦੀ ਸ਼ੁਰੂਆਤ, ਹੈਲਪਲਾਈਨ ਨੰਬਰ ਹੋਇਆ ਜਾਰੀ
ਪੰਜਾਬੀਆਂ ਦੀ ਤੰਦਰੁਸਤ ਸਿਹਤ ਲਈ ਮਾਨ ਸਰਕਾਰ ਜਲਦ ‘ਸੀ. ਐੱਮ. ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਨੂੰ ਲੈਕੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਵਲੋਂ ਪਟਿਆਲਾ ‘ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿਚ ਉਹਨਾਂ ਦੱਸਿਆ ਕਿ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ’ਤੇ ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਤਹਿਤ ਇਸ ਦੀ ਸ਼ੁਰੂਆਤ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਤੋਂ ਕੀਤੀ ਜਾਵੇਗੀ, ਜਿੱਥੇ ਟ੍ਰੇਂਡ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਲੋਕਾਂ ਨੂੰ ਮੁਫ਼ਤ ਯੋਗਾ ਸਿਖਲਾਈ ਦੇਣਗੇ। ਇਸ ਲਈ ਸਰਕਾਰ ਨੇ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।
Yoga is one of the most prominent symbols of India’s soft power and a great way to stay healthy. The “Dilli Ki Yogshala” initiative of the Kejriwal Govt. is all set to stretch its arms to Punjab. Starting tomorrow, Punjab will have its own “CM Di Yogshala.” (1/3) pic.twitter.com/2SJeQ2HRvN
— Raghav Chadha (@raghav_chadha) April 4, 2023
ਗੈਂਗਸਟਰ ਗੋਲਡੀ ਬਰਾੜ ਨੇ ਮਨਿੰਦਰਜੀਤ ਸਿੰਘ ਬਿੱਟਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਬਿੱਟਾ ਵੱਲੋਂ ਦਿੱਲੀ ਐੱਨ. ਸੀ. ਆਰ. ‘ਚ ਧਾਰਾ-506 ਤਹਿਤ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਬਿੱਟਾ ਦੀ ਸੁਰੱਖਿਆ ’ਚ ਤਾਇਨਾਤ ਪੁਲਿਸ ਕਾਂਸਟੇਬਲ ਅਮੋਲ ਬੁੱਧੀਰਾਜਾ ਨੇ ਰਿਪੋਰਟ ਦਰਜ ਕਰਵਾਈ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਈ ਵਾਰ ਅਣਪਛਾਤੇ ਨੰਬਰਾਂ ਤੋਂ ਉਨ੍ਹਾਂ ਨੂੰ ਫੋਨ ਆਇਆ ਸੀ। ਜਿਸ ਵਿਚ ਕਿਹਾ ਜਾ ਰਿਹਾ ਸੀ ਕਿ 24 ਘੰਟਿਆਂ ਵਿੱਚ ਬਿੱਟਾ ਦਾ ਅੰਤ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਇਕ ਹੋਰ ਫੋਨ ਕਾਲ ਵਿਚ ਅੰਮ੍ਰਿਤਪਾਲ ਨੂੰ ਛੱਡਣ ਦੀ ਵੀ ਗੱਲ ਆਖੀ ਸੀ।
ਫ਼ਸਲਾਂ ਦੀ ਗਿਰਦਾਵਰੀ ਕਰਨ ਦਾ ਮਾਮਲਾ: ਹਰਸਿਮਰਤ ਕੌਰ ਬਾਦਲ ਨੇ ਸਾਧਿਆ ਮੁੱਖ ਮੰਤਰੀ ‘ਤੇ ਨਿਸ਼ਾਨਾ
ਮੌਸਮ ਦੇ ਅਚਾਨਕ ਬਦਲੇ ਮਿਜ਼ਾਜ, ਮੀਂਹ ਹਨੇਰੀ ਤੇ ਗੜੇਮਾਰੀ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ । ਹਾਲਾਂਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਰਦਾਵਰੀ ਕਰਨ ਦੇ ਹੁਕਮ ਦਿੰਦਿਆਂ ਖਰਾਬ ਹੋਈਆਂ ਫਸਲਾਂ ਦਾ ਬਣਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ । ਪਰ ਵਿਰੋਧੀ ਲਗਾਤਾਰ ਸੂਬਾ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਨੇ। ਇਸੇ ਦੇ ਚਲਦਿਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਇਲਜ਼ਾਮ ਲਗਾਏ ਹਨ ਕਿ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦੇ ਸਬੰਧ ਵਿਚ ਸੀ.ਐਮ. ਨੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਹੈ।
ਪੱਤਰਕਾਰਾਂ ਨਾਲ ਖਹਿੰਦੇ ਵਿਖਾਈ ਦਿੱਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ, ਮੰਗਣੀ ਪਈ ਮੁਆਫੀ
ਖ਼ਬਰ ਜਲੰਧਰ ਤੋਂ ਸਾਹਮਣੇ ਆਈ ਹੈ ਜਿਥੇ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਭਾਜਪਾ ਵਲੋਂ ਇਕ ਮੀਟਿੰਗ ਸੱਦੀ ਗਈ ਸੀ। ਪਰ ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਮੀਟਿੰਗ ਦੀ ਕਵਰੇਜ ਕੀਤੀ ਜਾ ਰਹੀ ਸੀ ਤਾਂ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਲੋਂ ਪੱਤਰਕਾਰਾਂ ਨੂੰ ਕਵਰੇਜ ਕਰਨ ਤੋਂ ਰੋਕ ਦਿੱਤਾ ਗਿਆ। ਇਸ ਮੌਕੇ ਪੱਤਰਕਾਰ ਭਾਜਪਾ ਆਗੂ ‘ਤੇ ਭੜਕਦੇ ਹੋਏ ਵਿਖਾਈ ਦਿੱਤੇ। ਫਿਰ ਮਾਮਲੇ ਨੂੰ ਸ਼ਾਂਤ ਕਰਵਾਉਣ ਲਈ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਤੋਂ ਮੁਆਫੀ ਮੰਗ ਲਈ।
ਇੰਸਟਾਗ੍ਰਾਮ ਇੰਫਲੂਐਂਸਰ ਜਸਨੀਤ ਕੌਰ ਦਾ ਕਾਰਾ, ਗਲਤ ਫੋਟੋਆਂ ਵਿਖਾਕੇ ਲੋਕਾਂ ਨੂੰ ਕਰਦੀ ਸੀ ਬਲੈਕਮੇਲ
ਸੋਸ਼ਲ ਮੀਡੀਆ ‘ਤੇ ਤੁਸੀਂ ਕਈ ਤਰ੍ਹਾਂ ਦੇ ਘਪਲੇ ਅਤੇ ਫਰੌਡ ਹੁੰਦੇ ਵੇਖੇ ਹੋਣਗੇ। ਪਰ ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਤੁਹਾਨੂੰ ਸਾਰਿਆਂ ਨੂੰ ਹੈਰਾਨ ਰਕਰ ਦੇਵੇਗਾ। ਦਰਅਸਲ, ਲੁਧਿਆਣਾ ਪੁਲਿਸ ਨੇ ਇੰਸਟਾਗ੍ਰਾਮ ਇੰਫਲੂਐਂਸਰ ਜਸਨੀਤ ਕੌਰ ਨੂੰ ਬਲੈਕਮੇਲ ਕਰਨ ਅਤੇ ਧਮਕੀ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਜਸਨੀਤ ਕੌਰ ਦੇ ਜਾਲ ਵਿਚ ਫਸੇ ਇਕ ਕਾਰੋਬਾਰੀ ਨੇ ਲੁਧਿਆਣਾ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਫਿਰ ਪੁਲਿਸ ਨੇ ਜਸਨੀਤ ਕੌਰ ਅਤੇ ਸਾਥੀਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਕਾਰੋਬਾਰੀ ਨੇ ਦੱਸਿਆ ਕਿ ਜਸਨੀਤ ਅਤੇ ਸਾਥੀਆਂ ਵਲੋਂ ਉਸਤੋਂ 2 ਕਰੋੜ ਰੁਪਏ ਮੰਗੇ ਗਏ ਅਤੇ ਬਲੈਕਮੇਲ ਕਰਨ ਲੱਗੇ ਕਿ ਜਸਨੀਤ ਨਾਲ ਕੀਤੀ ਗਈ ਚੈਟ ਵਾਇਰਲ ਕਰ ਦਿੱਤੀ ਜਾਵੇਗੀ। ਪੁਲਿਸ ਨੇ ਜਸਨੀਤ ਕੌਰ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਹੈ ਪਰ ਉਸਦੇ ਸਾਥੀ ਅਜੇ ਵੀ ਫਰਾਰ ਹਨ।
ਪੰਜਾਬ ਦੇ ਪਾਣੀ ਨੂੰ ਬਚਾਉਣ ਖਾਤਰ ਲੱਖਾ ਸਿਧਾਣਾ ਨੇ ਸੱਦ ਲਿਆ ਵੱਡਾ ਇਕੱਠ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਪਾਣੀ ਨੂੰ ਬਚਾਉਣ ਖਾਤਰ ਘੱਲ-ਖੁਰਦ ਵਿਖੇ ਜੋੜੀਆਂ ਨਹਿਰਾਂ ‘ਤੇ ਕੁਝ ਲੋਕਾਂ ਵਲੋਂ ਮੋਰਚਾ ਲਗਾਇਆ ਗਿਆ ਹੈ। ਜਿਸ ਨੂੰ ਮਸ਼ਹੂਰ ਸਮਾਜਸੇਵੀ ਲੱਖਾ ਸਿਧਾਣਾ ਪਹਿਲਾਂ ਹੀ ਸਮਰਥਨ ਦੇ ਚੁੱਕੇ ਹੈ। ਹੁਣ ਇਕ ਵਾਰ ਫਿਰ ਲੱਖਾ ਸਿਧਾਣਾ ਵਲੋਂ ਇਸ ਮੋਰਚੇ ਵਿਚ ਪਹੁੰਚਕੇ ਲੋਕਾਂ ਨੂੰ ਮੋਰਚਾ ਨਾਲ ਖੜਣ ਦੀ ਅਪੀਲ ਕੀਤੀ ਗਈ ਹੈ। ਵੀਡੀਓ ਜਾਰੀ ਕਰਦਿਆਂ ਉਹਨਾਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਪਾਣੀਆਂ ਨੂੰ ਬਚਾਉਣ ਲਈ ਜੋੜੀਆਂ ਨਹਿਰਾਂ ‘ਤੇ ਚੱਲ ਰਹੇ ਮੋਰਚੇ ਵਿਚ 5 ਅਪ੍ਰੈਲ ਨੂੰ ਵੱਧ-ਚੜਕੇ ਪਹੁੰਚਿਆ ਜਾਵੇ।
ਅੰਮ੍ਰਿਤਪਾਲ ਸਿੰਘ ‘ਤੇ ਭੜਕੇ ਸਿੱਖ ਆਗੂ ਸੁਖਜੀਤ ਸਿੰਘ ਖੋਸੇ, ਭਗੋੜੇ ਵਿਅਕਤੀ ਦੇ ਕਹਿਣ ’ਤੇ ਨਹੀਂ ਸੱਦਣਾ ਚਾਹੀਦਾ ਸਰਬੱਤ ਖਾਲਸਾ
‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਪੁਲਿਸ ਨੇ ਬੀਤੇ ਦਿਨੀਂ ਹਰੀਕੇ ਦੇ ਬੰਗਾਲੀ ਵਾਲੇ ਪੁੱਲ ਤੋਂ ਕੁਝ ਨੌਜਵਾਨ ਗ੍ਰਿਫ਼ਤਾਰ ਕੀਤੇ ਸੀ। ਜਿੰਨਾਂ ਦੀ ਰਿਹਾਈ ਲਈ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸੇ ਫਿਰੋਜ਼ਪੁਰ ਦੇ ਐਸ.ਐਸ.ਪੀ. ਦਫਤਰ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਨੌਜਵਾਨਾਂ ਦੀ ਰਿਹਾਈ ਲਈ ਐਸ.ਐਸ.ਪੀ. ਨਾਲ ਗੱਲਬਾਤ ਵੀ ਕੀਤੀ ਗਈ। ਉਥੇ ਹੀ ਸੁਖਜੀਤ ਸਿੰਘ ਖੋਸੇ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਭੜਕਦੇ ਵੀ ਵਿਖਾਈ ਦਿੱਤੇ ਹਨ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਸਾਹਮਣੇ ਆਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇੱਕ ਭਗੋੜੇ ਵਿਅਕਤੀ ਦੇ ਕਹਿਣ ’ਤੇ ਸਰਬੱਤ ਖਾਲਸਾ ਨਹੀਂ ਸੱਦਣਾ ਚਾਹੀਦਾ ਹੈ।
ਕਿਸਾਨਾਂ ਦੀ ਫਸਲਾਂ ਦੀ ਨਿਰੋਲ ਗਿਰਦਾਵਰੀ ਕਰਨ ਦੇ ਐਲਾਨਾਂ ਦੀ ਖੁੱਲ੍ਹੀ ਪੋਲ, ਲੱਖਾ ਸਿਧਾਣਾ ਨੇ ਕੀਤਾ ਖ਼ੁਲਾਸਾ
ਖਰਾਬ ਹੋਏ ਮੌਸਮ ਕਰਕੇ ਤਬਾਹ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨ ਨੂੰ ਕਿਸਾਨਾਂ ਦੀ ਨਿਰੋਲ ਗਿਰਦਾਵਰੀ ਕਰਨ ਦੇ ਹੁਕਮ ਦੇ ਚੁੱਕੇ ਹਨ। ਪਰ ਇਸ ਦੀ ਜਦੋਂ ਜ਼ਮੀਨੀ ਹਕੀਕਤ ਜਾਣਨੀ ਚਾਹੀ ਤਾਂ ਅਸਲੀਅਤ ਕੁਝ ਹੋਰ ਹੀ ਨਿਕਲੀ। ਦਰਅਸਲ, ਪਿੰਡ ਵਾਸੀਆਂ ਦੇ ਇਲਜ਼ਾਮ ਹਨ ਕਿ ਪਟਵਾਰੀ ਨੇ ਪਿੰਡ ਵਾਸੀਆਂ ਨੂੰ ਨਾਲ ਲਿਜਾਕੇ ਗਿਰਦਾਵਰੀ ਨਹੀਂ ਕੀਤੀ ਜਿਸ ਕਾਰਨ ਉਹਨਾਂ ਵਲੋਂ ਬਣਦਾ ਮੁਆਵਜ਼ਾ ਨਹੀਂ ਮਿਲਿਆ ਹੈ। ਇਸ ਤੋਂ ਬਾਅਦ ਸਮਾਜ ਸੇਵੀ ਲੱਖਾ ਸਿਧਾਣਾ ਨੇ ਪਿੰਡ ਸਕੂਰ ਵਿਖੇ ਪਹੁੰਚ ਕੇ ਪਟਵਾਰੀ ਨਾਲ ਫੋਨ ‘ਤੇ ਗੱਲਬਾਤ ਕਰਕੇ ਉਹਨਾਂ ਵਲੋਂ ਕੀਤੀ ਗਿਰਦਾਵਰੀ ਦੀ ਪੋਲ ਖੋਲ੍ਹ ਦਿੱਤੀ।
ਗੁਰਦਾਸਪੁਰ ‘ਚ ਵੱਡੀ ਵਾਰਦਾਤ, ASI ਨੇ ਮੌਤ ਦੇ ਘਾਟ ਉਤਾਰਿਆ ਪੂਰਾ ਪਰਿਵਾਰ, ਨਹੀਂ ਬਖ਼ਸ਼ਿਆ ਪਾਲਤੂ ਕੁੱਤਾ
ਪੰਜਾਬ ’ਚ ਕਤਲ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ’ਚ ਹੈ। ਹੁਣ ਗੁਰਦਾਸਪੁਰ ‘ਚ ਪੰਜਾਬ ਪੁਲਿਸ ਦੇ ਅਧਿਕਾਰੀ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ ਨੇ ਆਪਣੀ ਪਤਨੀ ਬਲਜੀਤ ਕੌਰ ਅਤੇ ਪੁੱਤਰ ਬਲਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਹੀ ਨਹੀਂ ਏਐਸਆਈ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਇਲਾਵਾ ਘਟਨਾ ਦੀ ਚਸ਼ਮਦੀਦ ਗਵਾਹ ਰਹੀ ਗੁਆਂਢਣ ਨੂੰ ਦੋਸ਼ੀ ਏਐਸਆਈ ਆਪਣੇ ਨਾਲ ਅਗਾਵ ਕਰਕੇ ਫਰਾਰ ਹੋ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.