PunjabTop News

Punjab Bulletin : 14-03-2023 ਅੱਜ ਦੀਆਂ ਸਾਰੀਆਂ ਖ਼ਬਰਾਂ

ਬਾਦਲਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅਦਾਲਤ ਨੇ ਸੁਰੱਖਿਅਤ ਰੱਖਿਆ ਫੈਸਲਾ

ਕੋਟਕਪੂਰਾ-ਗੋਲ਼ੀਕਾਂਡ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ‘ਤੇ ਬਹਿਸ ਮੁਕੰਮਲ ਕਰਦਿਆਂ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖਿਆ ਹੈ। ਜਾਣਕਾਰੀ ਮੁਤਾਬਕ ਅਦਾਲਤ ਇਸ ਮਾਮਲੇ ‘ਤੇ ਆਪਣਾ ਫ਼ੈਸਲਾ 15 ਮਾਰਚ ਯਾਨੀ ਕੱਲ੍ਹ ਨੂੰ ਸੁਣਾਵੇਗੀ। ਇਸ ਦੀ ਜਾਣਕਾਰੀ ਵਕੀਲ ਹਰਪਾਲ ਸਿੰਘ ਖਾਰਾ ਵਲੋਂ ਸਾਂਝੀ ਕੀਤੀ ਗਈ ਹੈ।

ਰਾਜਸਥਾਨ ਦੌਰੇ ਕਾਰਨ ਵਿਵਾਦਾਂ ‘ਚ ਘਿਰੇ ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜਸਥਾਨ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈਕੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਰਾਜਸਥਾਨ ਦਾ ਦੌਰਾ ਸ਼ੁਰੂ ਕੀਤਾ ਗਿਆ ਹੈ। ਜਿਸ ਦੀਆਂ ਤਸਵੀਰਾਂ ਉਨਾਂ ਵਲੋਂ ਆਪਣੇ ਟਵੀਟਰ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਗਈਆਂ ਸੀ। ਇਸ ਤੋਂ ਬਾਅਦ ਹੁਣ ਉਹਨਾਂ ‘ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਦਾ ਪੈਸਾ ਹੁਣ ਰਾਜਸਥਾਨ ‘ਚ ਕੀਤੇ ਜਾ ਰਹੇ ਚੋਣ ਪ੍ਰਚਾਰ ‘ਚ ਲਗਾ ਰਹੇ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਮਾਨ ‘ਤੇ ਨਿਸ਼ਾਨੇ ਸਾਧੇ ਗਏ ਹਨ।

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਖਿਲਾਫ ਪਰਚਾ ਦਰਜ

ਬੀਤੇ ਦਿਨ ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਘਰੋਂ ਭਾਰਤੀ ਅਤੇ ਵਿਦੇਸ਼ੀ ਸ਼ਰਾਬ ਦੀਆਂ 73 ਬੋਤਲਾਂ ਬਰਾਮਦ ਹੋਈਆਂ ਸਨ। ਜਿਸ ਤੋਂ ਬਾਅਦ ਪੁਲਿਸ ਨੇ ਸਾਬਕਾ ਵਿਧਾਇਕ ਖਿਲਾਫ਼ ਤੈਅ ਲਿਮਟ ਤੋਂ ਵੱਧ ਸ਼ਰਾਬ ਰੱਖਣ ‘ਤੇ ਮਾਮਲਾ ਦਰਜ ਕੀਤਾ ਹੈ। ਇਹ ਐੱਫ. ਆਈ. ਆਰ. ਐਕਸਾਈਜ਼ ਐਕਟ ਤਹਿਤ ਦਰਜ ਕੀਤੀ ਗਈ ਹੈ।

ਮੁੜ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ

ਹਾਲ ਹੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਅਸਲਾ ਲਾਇਸੈਂਸ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਵਲੋਂ ਰੱਦ ਕਰ ਦਿੱਤੇ ਗਏ ਸੀ। ਇਸ ਦੌਰਾਨ ਅੰਮ੍ਰਿਤਸਰ ਪੁੱਜੇ ਅੰਮ੍ਰਿਤਪਾਲ ਸਿੰਘ ਨੂੰ ਜਦੋਂ ਉਸ ਦੇ ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰਨ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਕਦੇ ਵੀ ਸਰਕਾਰੀ ਹੁਕਮ ਨਹੀਂ ਮੰਨਦਾ। ਪੰਥ ਤੋਂ ਪੁੱਛ ਕੇ ਮੌਕੇ ‘ਤੇ ਹੀ ਫੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਕਰ ਲਿਆ ਹੈ ਕਿ ਸਿੱਖਾਂ ਨੂੰ ਨਿਹੱਥੇ ਕਰਨਾ ਹੈ ਤਾਂ ਸਿੱਖਾਂ ਨੂੰ ਵੀ ਸਾਰੀ ਉਮਰ ਨਿਹੱਥੇ ਨਹੀਂ ਰਹਿਣਾ ਚਾਹੀਦਾ।

‘ਆਪ’ ਦਾ ਬੀਜੇਪੀ ‘ਤੇ ਵਾਰ, ਨਾਲੇ ਰਗੜਿਆ ਰਾਜਪਾਲ

ਕੇਂਦਰ ਸ਼ਾਸਿਤ ਪ੍ਰੇਦਸ਼ ਚੰਡੀਗੜ੍ਹ ਵਿਖੇ ਨਗਰ ਨਿਗਮ ਵਿਚ ਹੁੰਦੀ ਲੁੱਟ ਖਸੁੱਟ ਦਾ ਮਾਮਲਾ ਭਖਦਾ ਵਿਖਾਈ ਦੇ ਰਿਹਾ ਹੈ। ਜਿਸ ਸਬੰਧ ਵਿਚ ਹੁਣ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਚੰਡੀਗੜ੍ਹ ‘ਚ ਇਕ ਵਿਸ਼ੇਸ਼ ਪ੍ਰੈੱਸ ਵਾਰਤਾ ਨੂੰ ਸੰਬੋਧਨ ਕੀਤਾ ਗਿਆ। ਇਸ ਦਰਮਿਆਨ ਉਹਨਾਂ ਵਲੋਂ ਭਾਜਪਾ ‘ਤੇ ਲੁੱਟ-ਖਸੁੱਟ ਅਤੇ ਕਰਪਸ਼ਨ ਨੂੰ ਵਧਾਵਾ ਦੇਣ ਦੇ ਇਲਜ਼ਾਮ ਲਗਾਏ ਹਨ। ਨਾਲ ਹੀ ਉਹਨਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭਾਰਤੀ ਜਨਤਾ ਪਾਰਟੀ ਦੀ ਕਠਪੁੱਤਲੀ ਕਰਾਰ ਦਿੱਤਾ ਹੈ।

ਜ਼ੀਰਾ ਸ਼ਰਾਬ ਫੈਕਟਰੀ ‘ਤੇ ਹਾਈਕੋਰਟ ਦਾ ਅਹਿਮ ਫੈਸਲਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲੈਂਦਿਆਂ ਜ਼ੀਰਾ ਸ਼ਰਾਬ ਫੈਕਟਰੀ ’ਚ ਰੱਖਿਆ ਈਥੇਨੌਲ ਫੈਕਟਰੀ ਤੋਂ ਬਾਹਰ ਕੱਢਣ ਦੀ ਇਜ਼ਾਜਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਹੁਕਮ ਵੀ ਜਾਰੀ ਕੀਤੇ ਹਨ ਕਿ ਸਰਕਾਰ ਈਥੇਨੌਲ ਕੱਢਦੇ ਸਮੇਂ ਫੈਕਟਰੀ ਮਾਲਕਾਂ ਅਤੇ ਅਧਿਕਾਰੀਆਂ ਨੂੰ ਪੂਰੀ ਸੁਰੱਖਿਆ ਦੇਵੇਂ। ਇਸ ਤੋਂ ਇਲਾਵਾ ਹਾਈਕਰੋਟ ਨੇ ਇਸ ਕੰਮ ਨੂੰ ਪੂਰਾ ਕਰਨ ਦੇ ਲਈ ਫੈਕਟਰੀ ਨੂੰ ਮਹਿਜ਼ ਇੱਕ ਹਫਤੇ ਦਾ ਸਮਾਂ ਦਿੱਤਾ ਹੈ।

ਟੈਟ ਪੇਪਰ ਲੀਕ ਮਾਮਲੇ ‘ਚ ਕੈਬਨਿਟ ਮੰਤਰੀ ਜੋੜਾਮਾਜਰਾ ਤੇ ਵਿਧਾਇਕ ਤਰੁਣਪੀਤ ਸੌਂਦ ਦਾ ਬਿਆਨ

ਲੀਕ ਹੋਏ ਟੈਟ ਪੇਪਰ ਮਾਮਲੇ ਵਿਚ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਇਸ ਦਾਰਨ ਖੰਨਾ ਪੁੱਜੇ ਪੰਜਾਬ ਦੇ ਕੈਬਿਨੇਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਟੈਟ ਪੇਪਰ ਮੁੱਦੇ ਉਪਰ ਕਿਹਾ ਕਿ ਸਰਕਾਰ ਕਿਸੇ ਨੂੰ ਨਹੀਂ ਬਖਸ਼ੇਗੀ। ਇਸਦੇ ਨਾਲ ਹੀ ਓਵਰਏਜ ਡਾਕਟਰ ਦੀ ਭਰਤੀ ਸੰਬੰਧੀ ਵਾਇਰਲ ਹੋਈ ਵੀਡੀਓ ਉਪਰ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਲਈ ਤਿਆਰ ਹਨ। ਇਸ ਤੋਂ ਇਲਾਵਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਟੈਟ ਪੇਪਰ ਮਾਮਲੇ ’ਚ ਸਰਕਾਰ ਵੱਲੋਂ ਨਹੀਂ ਅਫ਼ਸਰਸ਼ਾਹੀ ਵੱਲੋਂ ਲਾਪਰਵਾਹੀ ਹੋਈ ਹੈ ਜੋਕਿ ਸਰਕਾਰ ਬਰਦਾਸ਼ਤ ਨਹੀਂ ਕਰੇਗੀ।

https://www.youtube.com/watch?v=WvliYMmYSl0

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਮਾਮਲੇ ‘ਚ ਫਸੀ ਸਾਬਕਾ ਵਿਧਾਇਕਾ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਪੰਜਾਬ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਵਿਜੀਲੈਂਸ ਬਿਊਰੋ ਦੇ ਨਿਸ਼ਾਨੇ ‘ਤੇ ਆ ਚੁੱਕੇ ਹਨ। ਇਸ ਦੌਰਾਨ ਫਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆਈਆਂ ਜਦੋਂ ਵਿਜੀਲੈਂਸ ਵਲੋਂ ਉਹਨਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ। ਇਸ ਦੌਰਾਨ ਵਿਭਾਗ ਵਲੋਂ ਉਹਨਾਂ ਤੋਂ ਤਕਰੀਬਨ 3 ਘੰਟੇ ਪੁੱਛਗਿੱਛ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕਾ ਨੇ ਕਿਹਾ ਕਿ ਉਹ ਬੇਕਸੂਰ ਹਨ ਅਤੇ ਵਿਜੀਲੈਂਸ ਨੂੰ ਹਰ ਜਾਂਚ ਦੇ ਵਿਚ ਸਹਿਯੋਗ ਕਰਨਗੇ।

ਨਾਨਕਸ਼ਾਹੀ ਸੰਮਤ 555 ਦਾ ਹੋਇਆ ਆਗਾਜ਼, ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ

ਨਾਨਕਸ਼ਾਹੀ ਸੰਮਤ 555 ਦਾ ਆਗਾਜ਼ ਅੱਜ ਹੋ ਚੁੱਕਾ ਹੈ। ਜਿਸ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ SGPC ਪ੍ਰਧਾਨ ਧਾਮੀ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਨਾਨਕਸ਼ਾਹੀ ਕਲੈਂਡਰ ਸੰਮਤ 555 ਦੇ ਨਵੇਂ ਸਾਲ ਦੇ ਪਹਿਲੇ ਦਿਨ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਰਹੀਆਂ ਹਨ।

ਨਜਾਇਜ਼ ਮਾਈਨਿੰਗ ‘ਤੇ ਪਠਾਨਕੋਟ ਪੁਲਿਸ ਦੀ ਵੱਡੀ ਕਾਰਵਾਈ

ਪਠਾਨਕੋਟ ਪੁਲਿਸ ਨੇ ਨਜਾਇਜ਼ ਮਾਈਨਿੰਗ ‘ਤੇ ਕਾਰਵਾਈ ਕਰਦੇ ਹੋਏ ਅਮਿਤ ਸ਼ਰਮਾ ਨਾਮਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ, ਜੋ ਕਾਂਗਰਸੀ ਵਿਧਾਇਕ ਨਰੇਸ਼ ਪੁਰੀ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਨਜਾਇਜ਼ ਮਾਈਨਿੰਗ ਵਾਲੀ ਜਗ੍ਹਾ ਤੋਂ ਪੁਲਿਸ ਨੇ ਕੁਝ ਸਾਮਾਨ ਵੀ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਵਲੋਂ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਪਰ ਦੋਸ਼ੀਆਂ ਦਾ ਭਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button