PunjabTop News

Punjab Bus Strike: ਪੰਜਾਬ ‘ਚ ਅੱਜ ਤਿੰਨ ਹਜ਼ਾਰ ਪਨਬਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ

Punjab Bus Strike: ਪੰਜਾਬ ‘ਚ ਅੱਜ ਰੋਡਵੇਜ਼ ਦਾ ਚੱਕਾ ਜਾਮ ਹੈ। ਪੰਜਾਬ ਦੀਆਂ ਤਿੰਨ ਹਜ਼ਾਰ ਸਰਕਾਰੀ ਬੱਸਾਂ ਅੱਜ ਸੜਕਾਂ ‘ਤੇ ਨਹੀਂ ਚੱਲਣਗੀਆਂ। ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਅਤੇ ਘੱਟ ਤਨਖਾਹਾਂ ਵਰਗੇ ਕਈ ਮੁੱਦਿਆਂ ਨੂੰ ਲੈ ਕੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਨੇ ਬਠਿੰਡਾ ਦੇ ਬੱਸ ਸਟੈਂਡ ‘ਤੇ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ।

Jathedar ਨੇ ਮੰਨੀ ਗਲਤੀ! SGPC ਦੇ ਖਿਲਾਫ਼ ਹੋਏ ਸਿੱਖ ! ਵਿਦੇਸ਼ਾਂ ‘ਚ ਵੀ ਉੱਠੀ ਆਵਾਜ਼ | D5 Channel Punjabi

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਐਸ ਕੰਟਰੈਕਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਬੱਸਾਂ ਦੇ ਪਹੀਏ ਜਾਮ ਕਰਨ ਦਾ ਐਲਾਨ ਕੀਤਾ ਸੀ। ਦੂਜੇ ਪਾਸੇ 28 ਜੂਨ ਨੂੰ ਸੀ.ਐਮ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਯੂਨੀਅਨ ਦੀ ਮੀਟਿੰਗ ਵਿੱਚ ਕਿਹਾ ਗਿਆ ਕਿ 27 ਜੂਨ ਨੂੰ ਗੇਟ ਰੈਲੀਆਂ ਵੀ ਕੀਤੀਆਂ ਜਾਣਗੀਆਂ। ਪ੍ਰਦਰਸ਼ਨ ਕਰਨ ਵਾਲਿਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਯੂਨੀਅਨ ਨਾਲ ਮੀਟਿੰਗ ਦੌਰਾਨ ਵਾਅਦਾ ਕੀਤਾ ਸੀ ਕਿ ਇਕ ਮਹੀਨੇ ਦੇ ਅੰਦਰ-ਅੰਦਰ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ, ਪਰ ਮਾਨ ਨੇ ਅਜਿਹਾ ਨਹੀਂ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button