Breaking NewsD5 specialNewsPunjabTop News

ਮੁੱਖ ਮੰਤਰੀ ਵੱਲੋਂ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਟਰੱਸਟ ਦੇ ਚੇਅਰਮੈਨ ਅਤੇ ਪੰਜਾਬ ਨਰਸਿੰਗ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 61 ਵਰ੍ਹਿਆਂ ਦੇ ਸਨ ਜਿਨ੍ਹਾਂ ਦਾ ਅੱਜ ਦੁਪਹਿਰ ਬਾਅਦ ਪਿਛਲੇ ਦੋ ਹਫ਼ਤਿਆਂ ਤੋਂ ਕੋਵਿਡ ਨਾਲ ਜੂਝਦਿਆਂ ਐਸ.ਏ.ਐਸ. ਨਗਰ (ਮੁਹਾਲੀ) ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਇਕ ਧੀ ਛੱਡ ਗਏ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਚਰਨਜੀਤ ਸਿੰਘ ਵਾਲੀਆ ਨੂੰ ਇਕ ਵਧੀਆ ਇਨਸਾਨ ਦੱਸਦਿਆਂ ਕਿਹਾ ਕਿ ਉਹ ਇਕ ਸਮਾਜ ਸੇਵੀ, ਸਿੱਖਿਆ ਸਾਸ਼ਤਰੀ ਤੇ ਫਿਲਮ ਨਿਰਮਾਤਾ ਵੀ ਸਨ ਜਿਨ੍ਹਾਂ ਸਮਾਜ ਦੀ ਭਲਾਈ ਅਥਾਹ ਯੋਗਦਾਨ ਪਾਇਆ। ਮੁੱਖ ਮੰਤਰੀ ਨੇ ਸ ਵਾਲੀਆ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button