
ਨਵੀਂ ਦਿੱਲੀ: ਵਿਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਦੇਸ਼ ਦਾ ਬਜਟ ਪੇਸ਼ ਕੀਤਾ ਗਿਆ। ਪਰ ਇਸ ਬਜਟ ਵਿਚ ਕਿਸਾਨਾਂ ਨੂੰ ਲੈ ਕੇ ਕੁਝ ਖਾਸ ਐਲਾਨ ਨਹੀਂ ਕੀਤਾ ਗਿਆ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰ NDA ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਨਾਰਾਜ਼ ਨਜ਼ਰ ਆ ਰਹੇ ਹਨ। ਪੰਜਾਬ ਦੇ ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਕੇਂਦਰੀ ਸਰਕਾਰ ਵੱਲੋਂ ਪੰਜਾਬ ਨੂੰ ਨਜ਼ਰ ਅੰਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕਟ ਸੰਸਦ ਦੇ ਬਾਹਰ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਹੈ।
Disheartened to hear FM @nsitharaman budget proposals.
Punjabis had high hopes from the @narendramodi led union government.The FM chose not to mention Punjab even once throughout her speech. The Country’s food bowl deserves special grants for our infrastructural needs but… pic.twitter.com/V1P6s3wtYE
— Amarinder Singh Raja Warring (@RajaBrar_INC) July 23, 2024
ਲੁਧਿਆਣਾ ਤੋਂ ਕਾਂਗਰਸ ਦੇ MP ਰਾਜਾ ਵੜਿੰਗ ਨੇ ਕਿਹਾ ਕਿ ਵਿਤ ਮੰਤਰੀ ਦਾ ਭਾਸ਼ਨ ਸੁਣ ਕੇ ਨਿਰਾਸ਼ਾ ਹੋ ਰਹੀ ਹੈ। ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੰਜਾਬੀਆਂ ਨੂੰ ਬਹੁਤ ਆਸਾਂ ਸਨ। । ਵਿਤ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਇੱਕ ਵਾਰ ਵੀ ਪੰਜਾਬ ਦਾ ਜ਼ਿਕਰ ਨਹੀਂ ਕੀਤਾ। ਦੇਸ਼ ਦਾ ਭੋਜਨ ਕਟੋਰਾ ਸਾਡੀਆਂ ਬੁਨਿਆਦੀ ਲੋੜਾਂ ਲਈ ਵਿਸ਼ੇਸ਼ ਗ੍ਰਾਂਟਾਂ ਦਾ ਹੱਕਦਾਰ ਹੈ, ਪਰ ਬੀਜੇਪੀ ਵੱਲੋਂ ਪੰਜਾਬ ਦੀ ਅਣਦੇਖੀ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.