Breaking NewsD5 specialIndiaNewsPunjabTop News

Punjab Election 2022 LIVE : ਪ੍ਰਿਯੰਕਾ ਗਾਂਧੀ 13 ਨੂੰ ਅਤੇ ਰਾਹੁਲ ਗਾਂਧੀ 15 ਫਰਵਰੀ ਨੂੰ ਕਰਨਗੇ ਪੰਜਾਬ ‘ਚ ਪ੍ਰਚਾਰ

ਨਵੀਂ ਦਿੱਲੀ/ਪਟਿਆਲਾ : ਪ੍ਰਿਅੰਕਾ ਗਾਂਧੀ 13 ਫਰਵਰੀ ਨੂੰ ਪੰਜਾਬ ਦੇ ਡੇਰਾਬੱਸੀ, ਧੂਰੀ ਅਤੇ ਕੋਟਕਪੁਰਾ ‘ਚ ਰੈਲੀਆਂ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਵੀ 15 ਫਰਵਰੀ ਦੇ ਆਸਪਾਸ ਫਿਰ ਤੋਂ ਪੰਜਾਬ ਦਾ ਦੌਰਾ ਕਰਨਗੇ। ਜ਼ਿਕਰਯੋਗ ਹੈ ਕਿ ਪ੍ਰਿਯੰਕਾ ਗਾਂਧੀ ਤੋਂ ਪਹਿਲਾ ਰਾਹੁਲ ਗਾਂਧੀ ਨੇ 2 ਵਾਰ ਫਿਜ਼ੀਕਲ ਰੈਲੀ ਕੀਤੀ ਸੀ। ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਵੀ ਇਕ ਵਾਰ ਵਰਚੂਅਲ ਰੈਲੀ ਕਰਨ ਤੋਂ ਬਾਅਦ ਪੰਜਾਬ ਆ ਰਹੇ ਹਨ।

ਅਮਿਤ ਸ਼ਾਹ ਦੀ ਪੰਜਾਬ ਫੇਰੀ, ਕਿਸਾਨਾਂ ਦਾ ਐਲਾਨ, ਸਿੱਧੂ ਨੂੰ ਕਰੋੜਾਂ ਦੀ ਆਫ਼ਰ! ਬਾਦਲ ਨੇ ਖੋਲ੍ਹੇ ਅਕਾਲੀ ਦਲ ਦੇ ਭੇਤ !

ਇਸ ਦੇ ਤਹਿਤ ਭਾਜਪਾ ਵੱਲੋਂ ਮੋਦੀ ਦੀ ਰੈਲੀ ਲਈ 14 ਤੋਂ 17 ਤਾਰੀਖ਼ ਤੱਕ ਜਲੰਧਰ, ਪਠਾਨਕੋਟ ਅਤੇ ਅਬੋਹਰ ਦਾ ਸ਼ਡਿਊਲ ਫਾਈਨਲ ਕੀਤਾ ਗਿਆ ਹੈ। ਉਚਿਤ ਗੱਲ ਹੈ ਕਿ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਦਿੱਗਜ਼ ਨੇਤਾਵਾਂ ਨੇ ਪੂਰੀ ਤਾਕਤ ਝੋਕ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਬਸਪਾ ਮੁੱਖ ਮਾਇਆਵਤੀ ਵੀ ਹਾਲ ਹੀ ‘ਚ ਰੈਲੀ ਕਰਕੇ ਗਏ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button