PunjabTop News

Punjab Government ਨੇ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ

ਪੰਜਾਬ ਸਰਕਾਰ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਦੋਵਾਂ ਰਾਜਾਂ ਵਿਚਕਾਰ ਪਹਿਲਾਂ ਸਹਿਮਤ ਹੋਈਆਂ ਸ਼ਰਤਾਂ ਅਨੁਸਾਰ ਰਣਜੀਤ ਸਾਗਰ ਅਤੇ ਸ਼ਾਹਪੁਰ ਕੰਢੀ ਡੈਮਾਂ ਦੀ ਉਸਾਰੀ ਦੀ ਲਾਗਤ ਸਾਂਝੀ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਲਗਭਗ 973 ਕਰੋੜ ਰੁਪਏ ਦੇ ਬਕਾਇਆ ਭੁਗਤਾਨਾਂ ਦੇ ਨਾਲ, ਪੰਜਾਬ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਜਲ ਸ਼ਕਤੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਮੰਗ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਸੂਬੇ ਦੇ ਜਲ ਸਰੋਤ ਵਿਭਾਗ ਦੁਆਰਾ ਇੱਕ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਮੀਟਿੰਗ ਅਤੇ ਮਾਮਲੇ ਦੇ ਜਲਦੀ ਹੱਲ ਦੀ ਅਪੀਲ ਕੀਤੀ ਗਈ ਹੈ। ਪੰਜਾਬ, ਰਣਜੀਤ ਸਾਗਰ ਡੈਮ ਦੇ ਜੰਮੂ-ਕਸ਼ਮੀਰ ਦੇ ਹਿੱਸੇ ਵਜੋਂ 301.02 ਰੁਪਏ ਕਰੋੜ ਅਤੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦੇ ਨਿਰਮਾਣ ਲਈ 672.42 ਕਰੋੜ ਰੁਪਏ ਦੀ ਮੰਗ ਕਰ ਰਿਹਾ ਹੈ।ਰਣਜੀਤ ਸਾਗਰ ਡੈਮ (ਪਹਿਲਾਂ ਥੀਨ ਡੈਮ ਵਜੋਂ ਜਾਣਿਆ ਜਾਂਦਾ ਸੀ) ਦੇ ਸੰਬੰਧ ਵਿੱਚ, ਪੰਜਾਬ ਦਾ ਤਰਕ ਹੈ ਕਿ 20 ਜਨਵਰੀ, 1979 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਵਿਚਕਾਰ ਇੱਕ ਦੁਵੱਲਾ ਸਮਝੌਤਾ ਹੋਇਆ ਸੀ। ਇਸ ਸਮਝੌਤੇ ਦੀ ਧਾਰਾ 1 ਦੇ ਅਨੁਸਾਰ, ਸਿੰਚਾਈ ਹਿੱਸੇ ਨਾਲ ਸਬੰਧਤ ਕੁੱਲ ਪ੍ਰੋਜੈਕਟ ਲਾਗਤ ਦਾ 10 ਫੀਸਦ ਜੰਮੂ-ਕਸ਼ਮੀਰ ਸਰਕਾਰ ਦੁਆਰਾ ਪੰਜਾਬ ਨੂੰ ਅਦਾ ਕੀਤਾ ਜਾਣਾ ਸੀ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਰਣਜੀਤ ਸਾਗਰ ਡੈਮ ਦੇ ਵਿੱਤੀ ਸਲਾਹਕਾਰ ਅਤੇ ਮੁੱਖ ਲੇਖਾ ਅਧਿਕਾਰੀ ਦੁਆਰਾ ਗਣਨਾ ਕੀਤੇ ਅਨੁਸਾਰ ਕੁੱਲ ਭੁਗਤਾਨਯੋਗ ਰਕਮ 300.13 ਕਰੋੜ ਰੁਪਏ ਹੈ, ਜਿਸ ਵਿੱਚ 28 ਫਰਵਰੀ, 2026 ਤੱਕ ਬਕਾਇਆ ਰਕਮ ‘ਤੇ ਵਿਆਜ ਵੀ ਸ਼ਾਮਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button